ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਮਗਰੋਂ ਸਿੱਖਾਂ ਦਾ ਮੁੱਦਾ ਭਖਿਆ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਸਤੰਬਰ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਇਹ ਮਾਮਲਾ ਸਿੱਖ ਹਲਕਿਆਂ ’ਚ ਭਖ ਗਿਆ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ...
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਸਤੰਬਰ
Advertisement
ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਇਹ ਮਾਮਲਾ ਸਿੱਖ ਹਲਕਿਆਂ ’ਚ ਭਖ ਗਿਆ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ।
ਤਿੰਨ ਖਾਲਿਸਤਾਨੀ ਆਗੂਆਂ ਦੀ ਕੀਤੀ ਗਈ ਸੀ ਹੱਤਿਆ
ੲਿਸ ਵਰ੍ਹੇ 6 ਮਈ ਨੂੰ ਪਾਕਿਸਤਾਨ ਦੇ ਲਾਹੌਰ ਵਿਚ ਪਰਮਜੀਤ ਸਿੰਘ ਪੰਜਵੜ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ ਅਤੇ ਡੇਢ ਮਹੀਨੇ ਬਾਅਦ 18 ਜੂਨ ਨੂੰ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਨੂੰ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ੲਿਸੇ ਤਰ੍ਹਾਂ ਯੂਕੇ ਵਿੱਚ ਅਵਤਾਰ ਸਿੰੰਘ ਖੰਡਾ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ ਵੀ ਇਸੇ ਕੜੀ ਦਾ ਹਿੱਸਾ ਹੈ। ਇਹ ਸਾਰੇ ਹੀ ਖਾਲਿਸਤਾਨੀ ਆਗੂ ਸਨ।
Advertisement