ਅਜਨਾਲਾ ਦੇ ਵਿਧਾਇਕ ਕੁਲਦੀਪ ਧਾਲੀਵਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ
ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵੱਲੋਂ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਪਾਰਟੀ ਦੀ ਸਿਆਸੀ ਰਣਨੀਤੀ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ...
Advertisement
ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵੱਲੋਂ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਪਾਰਟੀ ਦੀ ਸਿਆਸੀ ਰਣਨੀਤੀ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਸੀਨੀਅਰ ਆਗੂ ਹੋਣ ਦੇ ਨਾਤੇ, ਧਾਲੀਵਾਲ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨਾਲ ਉਹ ਪੰਜਾਬ ਵਿੱਚ ਸਰਕਾਰ ਅਤੇ ਸੰਗਠਨ ਦੇ ਅਹਿਮ ਮੁੱਦਿਆਂ ’ਤੇ ਪਾਰਟੀ ਦੇ ਅਧਿਕਾਰਤ ਪੱਖ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ।
Advertisement
ਜ਼ਿਕਰਯੋਗ ਹੈ ਕਿ ਧਾਲੀਵਾਲ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਅਤੇ ਐਨ.ਆਰ.ਆਈ. ਮਾਮਲਿਆਂ ਵਰਗੇ ਮਹੱਤਵਪੂਰਨ ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।
Advertisement
Advertisement
×

