ਅਜਨਾਲਾ :ਕੇਂਦਰੀ ਰਾਜ ਮੰਤਰੀ ਸੰਜੇ ਸੇਠ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਕੇਂਦਰੀ ਰਾਜ ਮੰਤਰੀ ਸੰਜੇ ਸੇਠ ਨੇ ਅਜਨਾਲਾ ਖ਼ੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਮੰਤਰੀ ਸੇਠ ਨੇ ਕਿਹਾ ਕਿ ਉਹ ਪਿਛਲੇ ਦੋ ਦਿਨ ਤੋਂ ਲਗਾਤਾਰ ਦੌਰੇ ਕਰ ਰਹੇ ਹਨ ਅਤੇ ਹਾਲਾਤ ਕਾਫੀ ਗੰਭੀਰ ਹਨ। ਉ ਪ੍ਰਧਾਨ ਮੰਤਰੀ ਵੱਲੋਂ 1600 ਕਰੋੜ ਰੁਪਏ ਦੀ ਮਦਦ ਜਾਰੀ ਕੀਤੀ ਗਈ ਹੈ ਅਤੇ ਪਹਿਲਾਂ ਹੀ 12000 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਏਗੀ ਕਿ ਕਿਸੇ ਵੀ ਚੀਜ਼ ਦੀ ਘਾਟ ਨਾ ਰਹੇ ਇਸ ਤੋਂ ਬਾਅਦ ਹੋਰ ਵੀ ਸਹਾਇਤਾ ਦਿੱਤੀ ਜਾਵੇਗੀ।ਜਿੱਥੇ ਜਿੱਥੇ ਪਾਣੀ ਖੜ੍ਹਾ ਹੈ ਉੱਥੇ ਫ਼ਸਲ ਨਹੀਂ ਹੋ ਸਕੇਗੀ ਪਰ ਆਉਣ ਵਾਲੇ 3 ਤੋਂ 4 ਮਹੀਨਿਆਂ ਵਿਚ ਫਿਰ ਤੋਂ ਖੇਤੀਬਾੜੀ ਨੂੰ ਲੀਹ ’ਤੇ ਲਿਆਂਦਾ ਜਾਵੇਗਾ।
ਉਨ੍ਹਾਂ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ. ਦੇ ਜਵਾਨਾਂ ਦੀ ਸੇਵਾ ਨੂੰ ਸਲਾਮ ਕੀਤਾ, ਜੋ ਦਿਨ ਰਾਤ ਲੋਕਾਂ ਦੀ ਮਦਦ ਲਈ ਤਾਇਨਾਤ ਹਨ। ਕੇਂਦਰੀ ਮੰਤਰੀ ਨੇ ਭਰੋਸਾ ਦਵਾਇਆ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਤਾਂ ਜੋ ਪੰਜਾਬ ਦੇ ਲੋਕ ਮੁਸੀਬਤ ਤੋਂ ਬਾਹਰ ਨਿਕਲ ਸਕਣ ਅਤੇ ਰਾਜ ਫਿਰ ਤਰੱਕੀ ਦੇ ਰਸਤੇ ’ਤੇ ਅੱਗੇ ਵਧੇ।
ਇਸ ਮੌਕੇ ਉਨ੍ਹਾਂ ਨਾਲ ਭਾਜਪਾ ਜ਼੍ਹਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਆਦਿ ਨਾਲ ਸਨ।