DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਫਰੀਕਨ ਸਵਾਈਨ ਫੀਵਰ ਦੀ ਮਾਰ ਹੇਠੋਂ ਨਿਕਲਿਆ ਅਜਨਾਲਾ ਦਾ ਪਿੰਡ; ਪ੍ਰਸ਼ਾਸਨ ਵੱਲੋਂ ‘ਰੀਪੋਪੂਲੇਸ਼ਨ ਜ਼ੋਨ’ ਐਲਾਨਿਆ

ਅੱਠ ਮਹੀਨਿਆਂ ਬਾਅਦ ਧਾਰੀਵਾਲ ਕਲੇਰ ਵਿੱਚ ਹਾਲਾਤ ਆਮ ਵਰਗੇ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਜ਼ਿਲ੍ਹੇ ਦੇ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਧਾਰੀਵਾਲ ਕਲੇਰ ਦੇ ਪਸ਼ੂ ਪਾਲਕਾਂ ਲਈ ਰਾਹਤ ਦੀ ਖ਼ਬਰ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲਗਭਗ ਅੱਠ ਮਹੀਨਿਆਂ ਬਾਅਦ ਇਸ ਖੇਤਰ ਨੂੰ ‘ਰੀਪੋਪੂਲੇਸ਼ਨ ਜ਼ੋਨ’ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ 10 ਸਤੰਬਰ 2025 ਨੂੰ ਇਸ ਪਿੰਡ ਵਿੱਚ ਅਫਰੀਕਨ ਸਵਾਈਨ ਫੀਵਰ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਬਿਮਾਰੀ ਦਾ ਕੇਂਦਰ (ਐਪੀਸੈਂਟਰ) ਮੰਨਦੇ ਹੋਏ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਸਨ।

ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ ਵਿੱਚ 10 ਸਤੰਬਰ 2025 ਨੂੰ ਅਫਰੀਕਨ ਸਵਾਈਨ ਫੀਵਰ ਦੇ ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇਸ ਖੇਤਰ ਨੂੰ ਬਿਮਾਰੀ ਦਾ ਕੇਂਦਰ (ਐਪੀਸੈਂਟਰ) ਘੋਸ਼ਿਤ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪਿੰਡ ਦੇ 0 ਤੋਂ 1 ਕਿਲੋਮੀਟਰ ਦੇ ਘੇਰੇ ਨੂੰ ਇੰਫੈਕਟਿਡ ਏਰੀਆ ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸਰਵੇਲੈਂਸ ਜੋਨ ਘੋਸ਼ਿਤ ਕੀਤਾ ਗਿਆ ਸੀ। ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਇੰਫੈਕਟਿਡ ਜੋਨ ਵਿੱਚ ਸਫਾਈ ਅਤੇ ਡਿਸਇਨਫੈਕਸ਼ਨ ਦੀ ਕਾਰਵਾਈ ਕੀਤੀ ਗਈ ਅਤੇ ਦੋ ਵਾਰ ਰਿਪੋਰਟ ਨੈਗੇਟਿਵ ਆਉਣ ਉਪਰੰਤ ਹਾਲਾਤ ਸਧਾਰਨ ਪਾਏ ਗਏ ਹਨ।

Advertisement

ਹੁਣ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੋਹਿਤ ਕੁਮਾਰ ਗੁਪਤਾ ਵੱਲੋਂ ਭਾਰਤੀ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪਹਿਲਾਂ ਜਾਰੀ ਕੀਤੇ ਪਾਬੰਦੀ ਸੰਬੰਧੀ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਹੁਣ ਉਕਤ ਖੇਤਰ ਨੂੰ ਰੀਪੋਪੂਲੇਸ਼ਨ ਜ਼ੋਨ ਐਲਾਨਿਆ ਗਿਆ ਹੈ, ਜਿਸ ਨਾਲ ਪਸ਼ੂ ਪਾਲਣ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਣਗੀਆਂ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Advertisement

Advertisement
×