DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲ ਤਖ਼ਤ ਸਕੱਤਰੇਤ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਆਖ਼ਰੀ ਪੜਾਅ ਵਿੱਚ ਖਲਲ ਪੈਣ ਦੀ ਸ਼ੰਕਾ ਪ੍ਰਗਟਾਈ

ਪ੍ਰਸ਼ਾਸਨ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੁਰਾਣੀ ਤਸਵੀਰ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਆਖ਼ਰੀ ਪੜਾਅ ਦੀ ਸੰਪੂਰਨਤਾ ਦੌਰਾਨ ਖਲਲ ਪੈਣ ਦੀ ਸ਼ੰਕਾ ਪ੍ਰਗਟਾਈ ਗਈ ਹੈ। ਮੀਰੀ ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਜਾ ਰਿਹਾ ਹੈ ਅਤੇ ਹੁਣ ਇਸ ਦਾ ਤੀਜਾ ਪੜਾਅ ਚੱਲ ਰਿਹਾ ਹੈ।

ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਇੱਕ ਬਿਆਨ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀਆਂ ਨੂੰ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਹੁਣ ਜਦੋਂ ਖ਼ਾਲਸਾ ਮਾਰਚ ਆਖ਼ਰੀ ਦੋ ਦਿਨਾਂ ਵਿੱਚ ਸੰਪੂਰਨਤਾ ਵੱਲ ਵਧ ਰਿਹਾ ਹੈ ਤਾਂ ਇਸ ਦੌਰਾਨ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਸ਼ਰਾਰਤ ਕਰਕੇ ਖਲਲ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਫ਼ਲਤਾਪੂਰਵਕ ਸੰਪੂਰਨ ਹੋਵੇਗਾ।

Advertisement

ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਖ਼ਰੀ ਦੋ ਦਿਨਾਂ ਵਿੱਚ ਕੋਈ ਸ਼ਰਾਰਤੀ ਵਿਅਕਤੀ ਮਾਰਚ ਵਿੱਚ ਖਲਲ ਪਾਉਂਦਾ ਹੈ ਅਤੇ ਸਿੱਖ ਸੰਗਤ ਵੱਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਹੋਣ ਵਾਲੀ ਘਟਨਾ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਕਿਸੇ ਤਰ੍ਹਾਂ ਦਾ ਵੀ ਖਲਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸ਼ਰਾਰਤੀ ਲੋਕਾਂ ਦੀਆਂ ਸਿੱਖ-ਵਿਰੋਧੀ ਸਾਜ਼ਸ਼ਾਂ ਕਾਮਯਾਬ ਹੋਣ ਦਿੱਤੀਆਂ ਜਾਣਗੀਆਂ।

Advertisement

ਉਨ੍ਹਾਂ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ਤੇ ਰੂਟਾਂ ਉੱਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਤਰ੍ਹਾਂ ਦੇ ਵੀ ਸ਼ਰਾਰਤੀ ਵਿਅਕਤੀ ਨੂੰ ਖਲਲ ਪਾਉਣ ਤੋਂ ਪਹਿਲਾਂ ਹੀ ਰੋਕਿਆ ਜਾਵੇ।

Advertisement
×