ਅਕਾਲ ਤਖ਼ਤ ਭਾਈ ਗਜਿੰਦਰ ਸਿੰਘ ਦਾ ‘ਜਲਾਵਤਨ ਸਿੱਖ ਯੋਧੇ’ ਦੀ ਉਪਾਧੀ ਨਾਲ ਕਰੇਗਾ ਸਨਮਾਨ

ਦਸ ਹੋਰਨਾਂ ਸਿੱਖ ਸ਼ਖ਼ਸੀਅਤਾਂ ਦਾ ਵੀ ਹੋਵੇਗਾ ਸਨਮਾਨ

ਅਕਾਲ ਤਖ਼ਤ ਭਾਈ ਗਜਿੰਦਰ ਸਿੰਘ ਦਾ ‘ਜਲਾਵਤਨ ਸਿੱਖ ਯੋਧੇ’ ਦੀ ਉਪਾਧੀ ਨਾਲ ਕਰੇਗਾ ਸਨਮਾਨ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 21 ਸਤੰਬਰ

ਅਕਾਲ ਤਖਤ ਵਲੋਂ ਦਲ ਖ਼ਾਲਸਾ ਦੇ ਮੋਢੀ ਮੈਂਬਰ ਭਾਈ ਗਜਿੰਦਰ ਸਿੰਘ ਨੂੰ ‘ਜਲਾਵਤਨ ਸਿੱਖ ਯੋਧੇ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਉਪਾਧੀ ਇਕ ਵਿਸ਼ੇਸ਼ ਸਮਾਗਮ ਵਿਚ ਦਿੱਤੀ ਜਾਵੇਗੀ, ਜਿਸ ਦੀ ਤਰੀਕ ਦਾ ਫਿਲਹਾਲ ਐਲਾਨ ਨਹੀਂ ਕੀਤਾ ਗਿਆ ਹੈ। ਅਕਾਲ ਤਖਤ ਵਲੋਂ ਦਲ ਖਾਲਸਾ ਦੇ ਇਸ ਆਗੂ ਸਮੇਤ ਦਸ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਵੱਖ ਵੱਖ ਅਵਾਰਡਾਂ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਅਕਾਲ ਤਖਤ ਸਕੱਤਰੇਤ ਵਲੋਂ ਰਸਮੀ ਤੌਰ ’ਤੇ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੇ ਸਿਰਨਾਵਿਆਂ ’ਤੇ ਪੱਤਰ ਭੇਜੇ ਗਏ ਹਨ। ਇਸੇ ਤਹਿਤ ਹੀ ਗਜਿੰਦਰ ਸਿੰਘ ਦੀ ਇੰਗਲੈਂਡ ਵਾਸੀ ਬੇਟੀ ਬਿਕਰਮਜੀਤ ਕੌਰ ਅਤੇ ਜਥੇਬੰਦੀ ਦੇ ਮੁੱਖ ਦਫਤਰ ਵਿੱਚ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ, ਜਿਸ ਦੀ ਪੁਸ਼ਟੀ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਵਲੋਂ ਪ੍ਰਾਪਤ ਪੱਤਰ ਜਲਾਵਤਨ ਆਗੂ ਗਜਿੰਦਰ ਸਿੰਘ ਨੂੰ ਅਗਾਂਹ ਭੇਜ ਦਿੱਤਾ ਹੈ ਅਤੇ ਇਹ ਉਪਾਧੀ ਲੈਣ ਬਾਰੇ ਅੰਤਿਮ ਨਿਰਣਾ ਉਹੀ ਕਰਨਗੇ। ਦਲ ਖਾਲਸਾ ਦੇ ਗਜਿੰਦਰ ਸਿੰਘ ਨੇ ਆਪਣੇ ਚਾਰ ਹੋਰ ਸਾਥੀਆਂ ਸਮੇਤ 29 ਸਤੰਬਰ 1981 ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗ੍ਰਿਫ਼ਤਾਰੀ ਅਤੇ ਚੌਂਕ ਮਹਿਤਾ ਵਿਖੇ ਪੁਲੀਸ ਗੋਲੀਬਾਰੀ ਨਾਲ ਮਾਰੇ ਗਏ 16 ਸਿੱਖਾਂ ਦੇ ਰੋਸ ਵਜੋਂ ਇੰਡੀਅਨ ਏਅਰ ਲਾਈਨ ਦਾ ਜਹਾਜ਼ ਅਗਵਾ ਕੀਤਾ ਸੀ। ਅਕਾਲ ਤਖ਼ਤ ਵਲੋਂ ਸਨਮਾਨਿਤ ਕੀਤੀਆਂ ਜਾਣ ਵਾਲੀਆਂ 11 ਸ਼ਖ਼ਸੀਅਤਾਂ ਵਿਚ ਦਲ ਖਾਲਸਾ ਆਗੂ ਤੋਂ ਇਲਾਵਾ ਦਮਦਮੀ ਟਕਸਾਲ ਦੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲੇ, ਗਿਆਨੀ ਬਲਵੰਤ ਸਿੰਘ ਕੋਠਾ ਗੁਰੂ, ਗਿਆਨੀ ਮੇਵਾ ਸਿੰਘ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ (ਸਾਰੇ ਅਕਾਲ ਚਲਾਣਾ ਕਰ ਚੁੱਕੇ ਹਨ), ਡਾ. ਗੁਰਨਾਮ ਸਿੰਘ ਸਾਬਕਾ ਮੁਖੀ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ, ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ, ਭਾਈ ਹਰਿੰਦਰ ਸਿੰਘ ਖਾਲਸਾ ਬਠਿੰਡਾ, ਡਾ. ਦਰਸ਼ਨ ਸਿੰਘ ਸਾਬਕਾ ਪ੍ਰੋਫੈਸਰ ਅਤੇ ਮੁਖੀ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ, ਗਿਆਨੀ ਗੁਰਬਚਨ ਸਿੰਘ ਮੁਕਤਸਰੀ ਅਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਨਾਂ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All