DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Akali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ  ਇਕਬਾਲ ਸਿੰਘ ਸੰਧੂ  ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਉਨਾਂ ਦੀ ਇਹ ਸ਼ਮੂਲੀਅਤ ਮੈਂਬਰ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ  ਇਕਬਾਲ ਸਿੰਘ ਸੰਧੂ  ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਉਨਾਂ ਦੀ ਇਹ ਸ਼ਮੂਲੀਅਤ ਮੈਂਬਰ ਪਾਰਲੀਮੈਂਟ  ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਅਤੇ ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਕਬਾਲ ਸਿੰਘ ਸੰਧੂ ਐੱਸ ਐੱਸ ਬੋਰਡ ਦੇ ਮੈਂਬਰ ਰਹੇ ਹਨ ਅਤੇ ਤਰਨ ਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਕਤਾਰ ਵਿੱਚ ਸ਼ਾਮਿਲ ਸਨ। ਉਹ ਪਾਰਟੀ ਦੇ ਜਨਰਲ ਸੈਕਟਰੀ ਅਤੇ ਹੋਰ ਵੀ ਕਈ ਅਹੁਦਿਆਂ ਤੇ ਰਹਿ ਚੁੱਕੇ ਹਨ ਅਤੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਹੋਰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।

Advertisement

ਅੱਜ ਬਾਪੂ ਤਰਸੇਮ ਸਿੰਘ  ਨੇ ਇਕਬਾਲ ਸਿੰਘ ਸੰਧੂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਹਰ ਵਰਗ ਦਾ ਭਰੋਸਾ ਇਸ ਧਿਰ ਉੱਤੇ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਆਜ਼ਾਦੀ ਅਤੇ ਪੰਜਾਬ ਦੀ ਅਸਲੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ।

Advertisement

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਗੂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ, ਜਿੱਥੇ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ, ਪੰਥ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਨ ਵਾਲੀ ਧਿਰ ਨਾਲ ਜੁੜ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਏ ਇਕਬਾਲ ਸਿੰਘ ਸੰਧੂ ਨੇ  ਕਿਹਾ ਕਿ ਉਹ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਤੁੜ, ਅਮਰਜੀਤ ਸਿੰਘ ਵੰਨਚਿੜੀ, ਸੁਖਦੇਵ ਸਿੰਘ ਕਾਦੀਆਂ, ਗੁਰਦੇਵ ਸਿੰਘ ਸੰਧੂ, ਚਮਕੌਰ ਸਿੰਘ ਧੁੰਨ, ਦਲਜੀਤ ਸਿੰਘ ਜਵੰਦਾ, ਦਯਾ ਸਿੰਘ, ਪ੍ਰਗਟ ਸਿੰਘ, ਸ਼ਮਸ਼ੇਰ ਸਿੰਘ ਪੱਧਰੀ, ਨਰਿੰਦਰ ਸਿੰਘ ਕਲਸੀਆਂ, ਪਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੰਤ ਸਿੰਘ ਕੰਗ, ਪਰਮਜੀਤ ਸਿੰਘ ਜੱਲੂਪੁਰ, ਬੂਟਾ ਸਿੰਘ, ਪ੍ਰਭਜੋਤ ਸਿੰਘ ਗੁਰਦਾਸਪੁਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Advertisement
×