ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ ਨੇ ਔਲਖ ਨੂੰ ਉਮੀਦਵਾਰ ਐਲਾਨਿਆ

ਜ਼ੋਨ ਗੋਇੰਦਵਾਲ ਸਾਹਿਬ ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲਈ ਲਾੲੀ ਮੋਹਰ
Advertisement

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਨੂੰ ਲੈ ਕੇ ਅਕਾਲੀ ਦਲ ਨੇ ਜ਼ੋਨ ਗੋਇੰਦਵਾਲ ਸਾਹਿਬ ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲੜਨ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਦੇ ਨਾਮ ’ਤੇ ਮੋਹਰ ਲਾਈ ਹੈ। ਉੱਥੇ ਹੀ ਬਲਾਕ ਸਮਿਤੀ ਲਈ ਵੀ ਜ਼ੋਨ ਗੋਇੰਦਵਾਲ ਸਾਹਿਬ ਤੋਂ ਮੋਹਨ ਸਿੰਘ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ ਔਲਖ ਵੱਲੋਂ ਅਕਾਲੀ ਦਲ ਦੇ ਆਗੂਆਂ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜੈਕਾਰਿਆ ਦੀ ਗੂੰਜ ਵਿੱਚ ਜ਼ਿਲ੍ਹਾ ਪਰਿਸ਼ਦ ਚੋਣ ਲੜਨ ਦਾ ਆਗਾਜ਼ ਕਰ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮਿੰਨਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਲਈ ਇੱਕ ਦੋ ਦਿਨ ਵਿੱਚ ਆਪਣੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਜਿੱਤੇਗਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਲਈ ਜੋਨ ਗੋਇੰਦਵਾਲ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਕੁਲਦੀਪ ਸਿੰਘ ਔਲਖ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆ ਆਖਿਆ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ। ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਚੋਣ ਨੂੰ ਜਿੱਤ ਕਿ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਅਕਾਲੀ ਆਗੂਆਂ ਵੱਲੋਂ ਕੁਲਦੀਪ ਸਿੰਘ ਔਲਖ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦੁਆਇਆ ਗਿਆ। ਇਸ ਮੌਕੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਮੇਘ ਸਿੰਘ, ਵਰਿੰਦਰ ਜੋਤੀ, ਮੱਸਾ ਸਿੰਘ, ਬਲਬੀਰ ਸਿੰਘ ਝੰਡੇਰੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Advertisement
Advertisement
Show comments