ਅਕਾਲੀ ਦਲ ਮੁੱਖ ਵਿਰੋਧੀ ਧਿਰ ਵਜੋਂ ਉੱਭਰਿਆ: ਮਜੀਠੀਆ

ਅਕਾਲੀ ਦਲ ਮੁੱਖ ਵਿਰੋਧੀ ਧਿਰ ਵਜੋਂ ਉੱਭਰਿਆ: ਮਜੀਠੀਆ

ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਫਰਵਰੀ

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਵਿਚ ਪਾਰਟੀ ਮੁੱਖ ਵਿਰੋਧੀ ਧਿਰ ਵਜੋਂ ਉੱਭਰੀ ਹੈ। ਇਸ ਤੋਂ ਸਪੱਸ਼ਟ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਿੱਧਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਨਾਲ ਹੋਵੇਗਾ।

ਅੱਜ ਮਾਝਾ ਵਿਚ ਜੇਤੂ ਰਹੇ ਅਕਾਲੀ ਕੌਂਸਲਰਾਂ ਨਾਲ ਸੱਦੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਮਜੀਠੀਆ ਨੇ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਮਿਉਂਸਿਪਲ ਚੋਣਾਂ ਵਿਚ ਜਿਹੜੀ ਵੀ ਪਾਰਟੀ ਦੂਜੇ ਨੰਬਰ ’ਤੇ ਆਈ ਹੈ, ਉਸ ਨੇ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ। ਇਨ੍ਹਾਂ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚੋਂ ਮੁੱਖ ਵਿਰੋਧੀ ਧਿਰ ਵਜੋਂ ਉੱਭਰਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਝੇ ਵਿਚੋਂ ਮਜੀਠਾ, ਅਜਨਾਲਾ, ਕਾਦੀਆਂ ਅਤੇ ਹਰਗੋਬਿੰਦਪੁਰ ਵਿਚ ਅਕਾਲੀ ਦਲ ਨੂੰ ਹਾਕਮ ਧਿਰ ਦੀ ਧੱੱਕੇਸ਼ਾਹੀ ਦੇ ਬਾਵਜੂਦ ਬਹੁਮਤ ਮਿਲਿਆ ਹੈ। ਅਜਿਹੀ ਸਥਿਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਹ ਪ੍ਰਾਪਤੀ ਵੱਡੀ ਜਿੱਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਕਮ ਧਿਰ ਨੇ ਆਪਣਾ ਦਬਦਬਾ ਕਾਇਮ ਰੱਖਣ ਲਈ ਹਰ ਹਰਬਾ ਵਰਤਦਿਆਂ ਲਗਪਗ 40 ਫ਼ੀਸਦੀ ਸੀਟਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਹੀ ਨਹੀਂ ਭਰਨ ਦਿੱਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਇਹ ਜਿੱਤ ਪੁਲੀਸ ਅਤੇ ਸਰਕਾਰੀ ਤੰਤਰ ਦੇ ਬਲਬੂਤੇ ’ਤੇ ਪ੍ਰਾਪਤ ਕੀਤੀ ਹੈ।

‘ਆਪ’ ਅਤੇ ਭਾਜਪਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਅਕਾਲੀ ਦਲ ਡੈਮੋਕ੍ਰੈਟਿਕ ਦਾ ਵੀ ਅਜਿਹਾ ਹੀ ਹਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਲਗਪਗ 25 ਸਾਲਾਂ ਦੇ ਗੱਠਜੋੜ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਇਕੱਲਿਆਂ ਚੋਣ ਲੜੀ ਹੈ ਅਤੇ ਤਸੱਲੀਬਖਸ਼ ਨਤੀਜੇ ਪ੍ਰਾਪਤ ਕੀਤੇ ਹਨ।

ਕਾਂਗਰਸ ਦੀ ਧੱਕੇਸ਼ਾਹੀ ਦੀ ਜਾਂਚ ਕੀਤੀ ਜਾਵੇ: ਢੀਂਡਸਾ

ਲਹਿਰਾਗਾਗਾ ( ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਦਬਾਅ ਹੇਠ ਪ੍ਰਸ਼ਾਸਨ ਨੇ ਜੇਤੂ ਆਜ਼ਾਦ ਉਮੀਦਵਾਰਾਂ ਨੂੰ ਸਰਟੀਫਿਕੇਟ ਦੇਣ ਵੇਲੇ ਹਾਰੇ ਕਰਾਰ ਦਿੱਤਾ ਹੈ ਜੋ ਲੋਕਤੰਤਰ ਦਾ ਘਾਣ ਹੈ। ਇਸ ਦੀ ਤੁਰੰਤ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਦੀ ਧੱਕੇਸ਼ਾਹੀ ਦੀਆਂ ਰਿਪੋਰਟਾਂ ਚੋਣ ਕਮਿਸ਼ਨ ਨੂੰ ਭੇਜ ਕੇ ਇਸ ਦੀ ਜਾਂਚ ਲਈ ਅਬਜ਼ਰਵਰ ਭੇਜਣ ਦੀ ਮੰਗ ਕੀਤੀ ਗਈ ਹੈ।

ਸ਼ਹਿਰੀ ਖੇਤਰਾਂ ਵਿੱਚ ਅਕਾਲੀ ਦਲ ਦਾ ਵੋਟ ਆਧਾਰ ਵਧਿਆ: ਚੀਮਾ

ਚੰਡੀਗੜ੍ਹ (ਦਵਿੰਦਰ ਪਾਲ): ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ’ਤੇ ਸਰਕਾਰੀ ਜਬਰ ਦੇ ਬਲਬੂਤੇ ਮਿਉਂਸਿਪਲ ਚੋਣਾਂ ਵਿੱਚ ਜਿੱਤ ਹਾਸਲ ਕਰਨ ਦਾ ਦੋਸ਼ ਲਾਉਂਦਿਆਂ ਅਕਾਲੀ ਵਰਕਰਾਂ ਵੱਲੋਂ ਕਾਂਗਰਸ ਖ਼ਿਲਾਫ਼ ਮੁੱਖ ਵਿਰੋਧੀ ਧਿਰ ਵਜੋਂ ਉੱਭਰਨ ਲਈ ਕੀਤੇ ਕੰਮ ਦੀ ਸ਼ਲਾਘਾ ਕੀਤੀ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਪਹਿਲੀ ਵਾਰ ਇਕੱਲਿਆਂ ਚੋਣਾਂ ਲੜਨ ਦੇ ਬਾਵਜੂਦ ਅਕਾਲੀ ਦਲ ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਉਭਰਿਆ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦਾ ਸੂਬੇ ਭਰ ਵਿੱਚੋਂ ਸਫ਼ਾਇਆ ਹੋ ਗਿਆ ਹੈ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੇ ਸੂਬੇ ਭਰ ਵਿੱਚ ਕਾਂਗਰਸ ਦੇ ਉਮੀਦਵਾਰਾਂ ਨੂੰ ਤਕੜੀ ਟੱਕਰ ਦਿੱਤੀ ਤੇ ਤਕਰੀਬਨ ਸਾਰੀਆਂ ਸੀਟਾਂ ’ਤੇ ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸੀ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਅਕਾਲੀ ਦਲ ਦਾ ਵੋਟ ਆਧਾਰ ਵਧਿਆ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੇ ਦਾਅਵੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਲੋਕਾਂ ਦਾ ਧੰਨਵਾਦ ਕਰਨ ਦੀ ਥਾਂ ਸ੍ਰੀ ਜਾਖੜ ਨੂੰ ਪੰਜਾਬ ਪੁਲੀਸ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜਿਸ ਦੀ ਦੁਰਵਰਤੋਂ ਉਨ੍ਹਾਂ ਦੀ ਪਾਰਟੀ ਨੇ ਕਰ ਕੇ ਇਹ ਜਿੱਤ ਹਾਸਲ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All