DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪਾਰਲੀਮਾਨੀ ਬੋਰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਨਵ-ਗਠਿਤ ਪਾਰਲੀਮਾਨੀ ਬੋਰਡ ਦੇ ਮੈਂਬਰਾਂ ਅਤੇ ਹੋਰ ਲੀਡਰਸ਼ਿਪ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਗਿਆ। ਦੱਸਣਯੋਗ ਹੈ ਕਿ ਜਥੇਬੰਦੀ ਵੱਲੋਂ ਬੀਤੇ ਕੱਲ 2027 ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ...

  • fb
  • twitter
  • whatsapp
  • whatsapp
Advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਨਵ-ਗਠਿਤ ਪਾਰਲੀਮਾਨੀ ਬੋਰਡ ਦੇ ਮੈਂਬਰਾਂ ਅਤੇ ਹੋਰ ਲੀਡਰਸ਼ਿਪ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਗਿਆ। ਦੱਸਣਯੋਗ ਹੈ ਕਿ ਜਥੇਬੰਦੀ ਵੱਲੋਂ ਬੀਤੇ ਕੱਲ 2027 ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।

ਪਾਰਲੀਮਾਨੀ ਬੋਰਡ ਦੇ ਮੈਂਬਰਾਂ ਵਿੱਚ ਵਿੱਚ ਕਾਬਲ ਸਿੰਘ (ਕੋਆਰਡੀਨੇਟਰ), ਭਾਈ ਸੁਖਵਿੰਦਰ ਸਿੰਘ ਅਗਵਾਨ ( ਭਤੀਜੇ ਸ਼ਹੀਦ ਭਾਈ ਸਤਵੰਤ ਸਿੰਘ ), ਬਾਬੂ ਸਿੰਘ ਬਰਾੜ ਅਤੇ  ਪ੍ਰਗਟ ਸਿੰਘ ਸ਼ਾਮਲ ਹਨ, ਨੇ  ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਸਮੁੱਚੀ ਸੀਨੀਅਰ ਲੀਡਰਸ਼ਿਪ ਸਮੇਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਪਾਰਟੀ ਦੀ ਚੜ੍ਹਦੀ ਕਲਾ, ਪੰਥ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਓਟ-ਆਸਰਾ ਲਿਆ।

ਇਸ ਮੌਕੇ ਹਲਕਾ ਦਾਖਾ ਤੋਂ ਵਿਧਾਇਕ  ਮਨਪ੍ਰੀਤ ਸਿੰਘ ਇਆਲੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਨਵ-ਨਿਯੁਕਤ ਪਾਰਲੀਮਾਨੀ ਬੋਰਡ ਦੇ ਮੈਂਬਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਬਾਪੂ ਤਰਸੇਮ ਸਿੰਘ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਲੀਮਾਨੀ ਬੋਰਡ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੂਰੀ ਨਿਰਪੱਖਤਾ ਨਾਲ ਆਪਣੇ ਫੈਸਲੇ ਲਵੇਗਾ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਨਿੱਜੀ ਜਾਂ ਹੋਰ ਪੱਖਪਾਤ ਦੀ ਬਜਾਏ ਪੰਥ, ਪੰਜਾਬ ਅਤੇ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਉਪਰੰਤ ਪਾਰਲੀਮਾਨੀ ਬੋਰਡ ਦੇ ਮੈਂਬਰਾ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤਾਂ, ਪੰਥਕ ਰਵਾਇਤਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਸਮਰਪਿਤ ਹੈ।  ਪਾਰਟੀ ਪੰਜਾਬ, ਪੰਜਾਬੀ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਆਪਣੀ ਜ਼ਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਏਗੀ।
ਮੈਂਬਰਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਯੋਗਤਾ, ਇਮਾਨਦਾਰੀ, ਲੋਕ ਸੇਵਾ ਪ੍ਰਤੀ ਵਚਨਬੱਧਤਾ ਅਤੇ ਪੰਥਕ ਸੋਚ ਨੂੰ ਮੁੱਖ ਮਾਪਦੰਡ ਬਣਾਉਂਦਿਆਂ ਯੋਗ ਅਤੇ ਮਜ਼ਬੂਤ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਅਖੀਰ ਵਿੱਚ ਬਾਪੂ ਤਰਸੇਮ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਿਆਂ ਸਮੂਹ ਸੰਗਤ ਅਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚੋਂ ਅਮਰਜੀਤ ਸਿੰਘ ਵੰਨਚਿੜੀ,  ਹਰਭਜਨ ਸਿੰਘ ਤੁੜ,  ਰਜਿੰਦਰ ਸਿੰਘ ( ਪੁੱਤਰ ਸ਼ਹੀਦ ਭਾਈ ਕੇਹਰ ਸਿੰਘ ), ਪੁਰੂਰਾਜ ਸਿੰਘ,  ਜਸਕਰਨ ਸਿੰਘ ਕਾਹਨਸਿੰਘ ਵਾਲਾ,  ਸੁਖਚੈਨ ਸਿੰਘ, ਪਲਵਿੰਦਰ ਸਿੰਘ,  ਪ੍ਰਿਥੀਪਾਲ ਸਿੰਘ,  ਸ਼ਮਸ਼ੇਰ ਸਿੰਘ ਪੱਧਰੀ,  ਸੁਖਦੇਵ ਕਾਦੀਆਂ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ।

Advertisement

Advertisement
Advertisement
×