DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਨੂੰ ਝਟਕਾ

ਸਾਬਕਾ ਨਗਰ ਕੌਂਸਲ ਪ੍ਰਧਾਨ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਐਡਵੋਕੇਟ ਰਾਜਕੁਮਾਰ ਮਲਹੋਤਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ।
Advertisement

ਜੰਡਿਆਲਾ ਗੁਰੂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਆਪਣੇ ਕਈ ਸਾਥੀਆਂ ਸਮੇਤ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ, ਅਤੇ ਉਨ੍ਹਾਂ ਦੇ ਤਜਰਬੇ ਦੀ ਵਰਤੋਂ ਪਾਰਟੀ ਅਤੇ ਆਮ ਜਨਤਾ ਦੇ ਹਿੱਤ ਵਿੱਚ ਹੋਵੇਗਾ।

ਕੈਬਨਿਟ ਮੰਤਰੀ ਈਟੀਓ ਨੇ ਕਿਹਾ ਆਮ ਆਦਮੀ ਪਾਰਟੀ ਲੋਕ ਪੱਖੀ ਨੀਤੀਆਂ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਵਿੱਚ ਜਨਤਾ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਇਸੇ ਕਰਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਤੇ 15 ਦੀਆਂ 15 ਸੀਟਾਂ ਉਪਰ ਜਿੱਤ ਦਰਜ ਕਰੇਗੀ। ਇਸ ਮੌਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਕਿਹਾ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

Advertisement

Advertisement
Advertisement
×