DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

AAP ਦੇ ਸਾਰੇ ਸਿੱਖ ਵਿਧਾਇਕ ਤੇ ਮੰਤਰੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਰੱਖਣਗੇ ਲਿਖਤੀ ਪੱਖ: CM ਮਾਨ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ ਭਲਕੇ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,2026 ਬਾਰੇ ਸਰਕਾਰ ਦਾ ਪੱਖ ਰੱਖਣਗੇ। ਇਹ ਜਾਣਕਾਰੀ ਅੱਜ...

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ ਭਲਕੇ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,2026 ਬਾਰੇ ਸਰਕਾਰ ਦਾ ਪੱਖ ਰੱਖਣਗੇ। ਇਹ ਜਾਣਕਾਰੀ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨਾਲ ਇੱਕ ਬੰਦ ਕਮਰਾ ਮੀਟਿੰਗ ਵੀ ਕੀਤੀ।

ਮੀਡੀਆ ਨਾਲ ਗੱਲ ਕਰਦਿਆਂ ਸੀ ਐੱਮ ਭਗਵੰਤ ਮਾਨ ਨੇ ਦੱਸਿਆ ਕਿ ਭਲਕੇ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਸਬੰਧਿਤ ਸਾਰੇ ਸਿੱਖ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਗੇ ਅਤੇ ਆਪਣਾ ਪੱਖ ਲਿਖਤੀ ਰੂਪ ਵਿੱਚ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਗ਼ੈਰ-ਸਿੱਖ ਵਿਧਾਇਕ ਵੀ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂ ਸ਼੍ਰੋਮਣੀ ਕਮੇਟੀ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ, ਉਸ 'ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾਵੇਗਾ।

Advertisement

ਉੱਥੇ ਹੀ ਵਿਵਾਦਤ ਵੀਡੀਓ ਦੇ ਮਾਮਲੇ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਆਖਿਆ ਕਿ ਉਹ ਇਸ ਮਾਮਲੇ ਵਿੱਚ ਮਾਸਕ ਵਾਲੀ ਸਾਹਮਣੇ ਆਈ ਵੀਡੀਓ ਅਤੇ ਆਪਣਾ ਲਿਖਤੀ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਪਹਿਲਾਂ ਵੀ ਜਦੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ, ਤਾਂ ਉਹ ਰਾਸ਼ਟਰਪਤੀ ਦੇ ਦੌਰੇ ਦੌਰਾਨ ਵੀ ਉੱਥੇ ਗਏ ਸਨ।

Advertisement

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਕਦੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਜਾਂ ਟਕਰਾਉਣ ਬਾਰੇ ਸੋਚ ਵੀ ਨਹੀਂ ਸਕਦੇ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ 'ਗੁਰੂ ਦੋਖੀ' ਤੇ 'ਪੰਥ ਵਿਰੋਧੀ' ਕਰਾਰ ਦੇਣ ਅਤੇ ਸੰਗਤ ਨੂੰ ਬਾਈਕਾਟ ਕਰਨ ਦੇ ਕੀਤੇ ਗਏ ਆਦੇਸ਼ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੰਗਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਤ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਮਿਲ ਰਹੀ ਹੈ ਅਤੇ ਉਨ੍ਹਾਂ ਦਾ ਸਮਰਥਨ ਕਰ ਰਹੀ ਹੈ। ਉਹ ਰੋਜ਼ ਸੰਗਤ ਵਿੱਚ ਜਾ ਰਹੇ ਹਨ ਅਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਤਾਂ ਉਹ ਅਜਿਹੀਆਂ ਥਾਵਾਂ 'ਤੇ ਵੀ ਜਾਂਦੇ ਹਨ, ਜਿੱਥੇ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦੇ ਬਾਈਕਾਟ ਦਾ ਬੋਰਡ ਲੱਗਾ ਹੁੰਦਾ ਹੈ, ਪਰ ਉੱਥੇ ਵੀ ਸੰਗਤ ਉਨ੍ਹਾਂ ਨੂੰ ਸਿਰੋਪਾਓ ਦੇ ਰਹੀ ਹੈ ਅਤੇ ਗੱਲਬਾਤ ਕਰ ਰਹੀ ਹੈ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਫ਼ੈਸਲਾ ਕਿਸੇ ਦੇ ਦਬਾਅ ਹੇਠ ਕੀਤਾ ਗਿਆ ਲੱਗਦਾ ਹੈ, ਤਾਂ ਉਨ੍ਹਾਂ ਨੇ ਇਸ 'ਤੇ ਕੁਝ ਵੀ ਬੋਲਣ ਤੋਂ ਨਾਂਹ ਕਰ ਦਿੱਤੀ।

ਕੀ ਇਹ ਫ਼ੈਸਲਾ ਸਿਆਸਤ ਤੋਂ ਪ੍ਰੇਰਿਤ ਹੈ, ਇਸ ਸਵਾਲ 'ਤੇ ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਮੇਰੇ ਬਾਈਕਾਟ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਕੀ ਕਦੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਅਜਿਹਾ ਪ੍ਰਚਾਰ ਕੀਤਾ ਗਿਆ? ਉਨ੍ਹਾਂ ਕਿਹਾ, ''ਜਿਵੇਂ ਇਸ ਵੇਲੇ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇੱਕਜੁੱਟ ਹੋ ਕੇ ਮੇਰੇ ਵਿਰੁੱਧ ਪ੍ਰਚਾਰ ਕਰ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਉਹ ਇਸ ਮਾਮਲੇ ਨੂੰ ਮੇਰੇ ਖਿਲਾਫ ਧਾਰਮਿਕ ਰੰਗਤ ਦੇ ਕੇ ਵਰਤਣਾ ਚਾਹੁੰਦੇ ਹਨ।''

ਜ਼ਿਕਰਯੋਗ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੋਇਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਦੇ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਚੁੱਪ ਧਾਰੀ ਹੋਈ ਸੀ।

Advertisement
×