DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amarjit Singh Chawla Case: ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਅਸਤੀਫਾ ਮੰਗਿਆ

ਨਿਰਪੱਖ ਜਾਂਚ ਦੀ ਮੰਗ ਕਰਦਿਆਂ ਅਕਾਲ ਤਖਤ ’ਤੇ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਅਮਰਜੀਤ ਸਿੰਘ ਚਾਵਲਾ ਦੀ ਪੁਰਾਣੀ ਤਸਵੀਰ
Advertisement

Amarjit Singh Chawla Case: ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋ ਅਸਤੀਫ਼ਾ ਮੰਗਿਆ ਅਤੇ ਅਕਾਲ ਤਖਤ ਦੀ ਅਗਵਾਈ ਹੇਠ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਜਥੇਬੰਦੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਆਖਿਆ ਕਿ ਇਸ ਤੋਂ ਪਹਿਲਾਂ 18 ਸਤੰਬਰ ਨੂੰ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵਿਖੇ ਇੱਕ ਪੱਤਰ ਸੌਂਪਿਆ ਗਿਆ ਸੀ ਅਤੇ ਇਸ ਘਟਨਾ ਸਬੰਧੀ ਖਦਸ਼ੇ ਦਾ ਪ੍ਰਗਟਾਵਾ ਕਰਦਿਆਂ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਸੀ। ਉਹਨਾਂ ਆਖਿਆ ਕਿ ਅੱਜ ਇਸੇ ਕੜੀ ਵਿੱਚ ਦੂਜਾ ਯਾਦ ਪੱਤਰ ਦਿੱਤਾ ਗਿਆ।

Advertisement

ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੇ ਨਾਂ ਸੌਂਪੇ ਗਏ ਪੱਤਰ ਵਿੱਚ ਸਿੱਖ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਬਹਿਰੀਨ ਤੋਂ ਆਈ ਇੱਕ ਬੀਬੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਉੱਤੇ ਲਾਏ ਜਬਰ ਜਨਾਹ ਦੇ ਦੋਸ਼ਾਂ ਮਾਤਰ ਹੀ ਸੀਮਤ ਨਹੀਂ ਹੈ, ਇਹ ਸ਼੍ਰੋਮਣੀ ਤਖ਼ਤਾਂ ਅਤੇ ਸ਼੍ਰੋਮਣੀ ਸੰਸਥਾਵਾਂ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਦਾ ਵੀ ਸਵਾਲ ਹੈ। ਉਹਨਾਂ ਆਖਿਆ ਕਿ ਹੁਣ ਬਹਿਰੀਨ ਵਾਲੀ ਬੀਬੀ ਦੇ ਵੀਡੀਓ ਬਿਆਨਾਂ ਵਿੱਚ ਇਹ ਖ਼ਦਸ਼ਾ ਸੱਚ ਹੋ ਨਿਬੜਿਆ ਹੈ ਕਿ ਬਹਿਰੀਨ ਵਾਲੀ ਬੀਬੀ ਨੂੰ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਕਿਸੇ ਸਿਆਸੀ ਸਾਜ਼ਿਸ਼ ਅਧੀਨ ਬਹਿਰੀਨ ਤੋਂ ਸੱਦਿਆ ਗਿਆ ਸੀ ਅਤੇ ਉੱਚ ਦਰਜਾ ਸੁੱਖ ਸਹੂਲਤਾਂ ਨਾਲ ਲੈਸ ਰਿਹਾਇਸ਼ਾਂ ਦਾ ਪ੍ਰਬੰਧ ਕੀਤਾ ਗਿਆ ਸੀ। ਉਸ ਦੇ ਖਰਚ ਲਈ ਗੁਰੂ ਦੀ ਗੋਲਕ ਵਿੱਚੋਂ ਇੱਕ ਲੱਖ ਰੁਪਏ ਸਹਾਇਤਾ ਵੀ ਦਿੱਤੀ ਗਈ ਸੀ।

Advertisement

ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਵਿੱਚ ਸੱਚ ਦਾ ਕੁਝ ਹਿੱਸਾ ਹੀ ਅਧੂਰੇ ਸੱਚ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਉਹਨਾਂ ਨੇ ਜਾਂਚ ਕਮੇਟੀ ਵਿੱਚ ਸ਼ਾਮਿਲ ਇੱਕ ਅਧਿਕਾਰੀ ’ਤੇ ਵੀ ਕਿੰਤੂ ਕਰਦਿਆਂ ਆਖਿਆ ਕਿ ਜਿਸ ਦੀ ਜਾਂਚ ਹੋਣੀ ਸੀ ਉਸ ਨੂੰ ਹੀ ਜਾਂਚ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਲਈ ਅਜਿਹੀ ਜਾਂਚ ਕਦੇ ਵੀ ਨਿਰਪੱਖ ਨਹੀਂ ਹੋ ਸਕਦੀ। ਪੰਦਰਾਂ ਦਿਨਾਂ ਮਗਰੋਂ ਵੀ ਕਮੇਟੀ ਨੇ ਕੇਵਲ ਮੁੱਢਲੀ ਜਾਂਚ ਰਿਪੋਰਟ ਪੇਸ਼ ਕੀਤੀ ਜਿਸ ਨੇ ਮਸਲੇ ਨੂੰ ਹੋਰ ਵੀ ਉਲਝਾ ਦਿੱਤਾ। ਇਸ ਰਿਪੋਰਟ ਵਿੱਚ ਪੇਸ਼ ਕੀਤੇ ਤੱਥ ਆਪਾ ਵਿਰੋਧੀ ਸਨ।

ਲੰਮਾਂ ਸਮਾਂ ਸਰਾਵਾਂ ਵਿੱਚ ਰਹਿਣ ਦੇ ਸਬੂਤ ਮਿਲਣ ਉੱਤੇ ਵੀ ਇਹ ਨਹੀਂ ਦੱਸਿਆ ਗਿਆ ਕਿ ਬੀਬੀ ਏਨਾ ਸਮਾਂ ਗੁਰੂ ਘਰ ਕਿਉਂ ਰਹੀ। ਉਹਨਾਂ ਆਖਿਆ ਕਿ ਜਾਂਚ ਵਿੱਚ ਪੇਸ਼ ਕੀਤੇ ਅਧੂਰੇ ਤੱਥ ਕਿਸੇ ਸਿਆਸੀ ਸਾਜ਼ਿਸ਼ ਦੀ ਪਰਦਾਪੋਸ਼ੀ ਕਰਦੇ ਹਨ ਜਿਸ ਨੇ ਸ਼੍ਰੋਮਣੀ ਸੰਸਥਾਵਾਂ ਦੀ ਕਾਰਗੁਜ਼ਾਰੀ ਤੇ ਭਰੋਸੇਯੋਗਤਾ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਉਹਨਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਨੂੰ ਪਿੱਠ ਦੇਣ ਦੀ ਕਾਰਵਾਈ ਹੈ। ਇਹ ਮਾਮਲਾ ਗੁਰਦੁਆਰਾ ਪ੍ਰਬੰਧ ਵਿੱਚ ਆਏ ਨਿਘਾਰ ਦੀ ਘਿਨਾਉਣੀ ਤਸਵੀਰ ਪੇਸ਼ ਕਰਦਾ ਹੈ ।

ਸਿੱਖ ਜਥੇਬੰਦੀਆਂ ਨੇ ਆਖਿਆ ਕਿ ਇਸ ਦੀ ਨਿਰਪੱਖ ਜਾਂਚ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਨਿਰਪੱਖ ਸਿੱਖ ਜੱਜ ਦੀ ਅਗਵਾਈ ਹੇਠ ਸਿੱਖ ਵਕੀਲਾਂ ਦੀ ਕਮੇਟੀ ਵੱਲੋਂ ਹੋਣੀ ਚਾਹੀਦੀ ਹੈ। ਇਸ ਦਾ ਪੂਰਾ ਸੱਚ ਸਿੱਖ ਪੰਥ ਦੇ ਸਾਹਮਣੇ ਆਉਣਾ ਚਾਹੀਦਾ ਹੈ ਤੇ ਜ਼ਿੰਮੇਵਾਰਾਂ ਨੂੰ ਸਿੱਖ ਪ੍ਰੰਪਰਾਵਾਂ ਅਨੁਸਾਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਚਾਹੀਦੀਆਂ ਹਨ । ਉਹਨਾਂ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੀ ਬਣਾਈ ਕਮੇਟੀ ਦੀ ਜਾਂਚ ਰਿਪੋਰਟ ਦੇ ਆਉਣ ਤੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਹੁਦਾ ਮੁਕਤ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਉਹ ਨਿਰਪੱਖ ਜਾਂਚ ਨੂੰ ਪ੍ਰਭਾਵਤ ਕਰ ਸਕਦੇ ਹਨ।

ਇਸ ਯਾਦ ਪੱਤਰ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਹੋਰ ਸਿੱਖ ਸ਼ਖਸੀਅਤਾਂ ਵੱਲੋਂ ਦਸਤਖਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਨੇ Amarjit Singh Chawla ਤੇ ਗ੍ਰੰਥੀ Malkit Singh ਨੂੰ ਪੰਥ ’ਚੋਂ ਛੇਕਿਆ

Advertisement
×