ਫਿਨਲੈਂਡ ਦੀ ਸਫੀਰ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ

ਫਿਨਲੈਂਡ ਦੀ ਸਫੀਰ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ

ਸੂਚਨਾ ਕੇਂਦਰ ਵਿੱਚ ਫਿਨਲੈਂਡ ਦੀ ਸਫੀਰ ਰਿਤਵਾ ਕੌਕੂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 27 ਮਈ

ਫਿਨਲੈਂਡ ਦੇ ਦਿੱਲੀ ਸਫਾਰਤਖਾਨੇ ਦੀ ਰਾਜਦੂਤ ਰਿਤਵਾ ਕੌਕੂ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਦਰਬਾਰ ਸਾਹਿਬ ਮੱਥਾ ਟੇਕਣ ਆਈ ਰਿਤਵਾ ਕੌਕੂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੇ ਦਰਸ਼ਨ ਕਰਕੇ ਸਕੂਨ ਮਿਲਿਆ ਹੈ। ਸਿੱਖ ਧਰਮ ਵਿਚ ਕੀਤੀ ਜਾਂਦੀ ਲੰਗਰ ਸੇਵਾ ਤੋਂ ਉਹ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਸਿੱਖ ਸਭਿਆਚਾਰ ’ਚੋਂ ਸਖ਼ਤ ਮਿਹਨਤ, ਸਿਮਰਨ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸਤਨਾਮ ਸਿੰਘ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਤੇ ਰਣਧੀਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All