ਅੰਮ੍ਰਿਤਸਰ: ਆਈ ਈ ਡੀ ਸਮੇਤ 1 ਗ੍ਰਿਫਤਾਰ; ISI ਨਾਲ ਜੁੜੇ ਹੋਣ ਦਾ ਸ਼ੱਕ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸ਼ੁੱਕਰਵਾਰ ਨੂੰ ਇੱਕ ਵੱਡੀ ਅਤਿਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਇਸ਼ਾਰੇ ’ਤੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ ਸ਼ਕਤੀਸ਼ਾਲੀ...
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸ਼ੁੱਕਰਵਾਰ ਨੂੰ ਇੱਕ ਵੱਡੀ ਅਤਿਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਇਸ਼ਾਰੇ ’ਤੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ ਸ਼ਕਤੀਸ਼ਾਲੀ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਸੂਤਰਾਂ ਅਨੁਸਾਰ ਮੁਲਜ਼ਮ ਦੇ ਨੈੱਟਵਰਕ ਅਤੇ ਹੈਂਡਲਰਾਂ ਦਾ ਪਰਦਾਫਾਸ਼ ਕਰਨ ਲਈ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਵੀ ਸ਼ੱਕੀ ਤੋਂ ਪੁੱਛਗਿੱਛ ਕੀਤੇ ਜਾਣ ਦੀ ਉਮੀਦ ਹੈ।
ਮੁੱਢਲੀ ਜਾਂਚ ਵਿੱਚ ਮੁਲਜ਼ਮ ਦੇ ਫ਼ੋਨ ਵਿੱਚ ਕਈ ਪਾਕਿਸਤਾਨੀ ਮੋਬਾਈਲ ਨੰਬਰਾਂ ਦੀ ਮੌਜੂਦਗੀ ਦਾ ਪਤਾ ਲੱਗਾ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਇੰਟਰਨੈੱਟ ਆਧਾਰਿਤ ਕਾਲਿੰਗ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਫ਼ੋਨ ਕਰਦਾ ਸੀ। ਖਾਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਪੁਲੀਸ ਨੇ ਮੁਲਜ਼ਮ ਨੂੰ ਉਦੋਂ ਰੋਕਿਆ ਜਦੋਂ ਉਹ ਕਥਿਤ ਤੌਰ 'ਤੇ ਆਈਈਡੀ (IED) ਨੂੰ ਕਿਤੇ ਰੱਖਣ ਜਾ ਰਿਹਾ ਸੀ। ਇਸ IED ਉਸ ਨੇ ਕਥਿਤ ਤੌਰ 'ਤੇ ਰਮਦਾਸ ਇਲਾਕੇ ਤੋਂ ਚੁੱਕਿਆ ਸੀ। ਸ਼ੱਕ ਹੈ ਕਿ ਇਹ ਡਿਵਾਈਸ ਪਾਕਿਸਤਾਨ ਸਥਿਤ ਹੈਂਡਲਰਾਂ ਦੁਆਰਾ ਡਰੋਨ ਦੀ ਵਰਤੋਂ ਕਰਕੇ ਭਾਰਤੀ ਖੇਤਰ ਵਿੱਚ ਸੁੱਟਿਆ ਗਿਆ ਸੀ।
ਪੁਲੀਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਭਿੰਡੀ ਸੈਦਾ ਪੁਲੀਸ ਸਟੇਸ਼ਨ 'ਤੇ ਹੋਏ ਹਾਲੀਆ ਗਰਨੇਡ ਹਮਲੇ ਨਾਲ ਕੋਈ ਸਬੰਧ ਹੈ ਜਾਂ ਨਹੀਂ। ਜਨਵਰੀ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲੀਸ ਨੇ ਆਰਡੀਐਕਸ (RDX) ਨਾਲ ਭਰੇ ਲਗਪਗ ਪੰਜ ਆਈਈਡੀ ਬਰਾਮਦ ਕੀਤੇ ਹਨ। ਜਿੱਥੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਨੇ 10 ਫਰਵਰੀ, 11 ਫਰਵਰੀ ਅਤੇ 28 ਫਰਵਰੀ ਨੂੰ ਸਰਹੱਦੀ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਤਿੰਨ ਸ਼ਕਤੀਸ਼ਾਲੀ ਆਈਈਡੀ ਜ਼ਬਤ ਕੀਤੇ ਹਨ, ਉੱਥੇ ਹੀ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ 20-21 ਫਰਵਰੀ ਦੀ ਦਰਮਿਆਨੀ ਰਾਤ ਨੂੰ ਰਈਆ ਪੁਲੀਸ ਚੌਕੀ ਦੇ ਪਿਛਲੇ ਪਾਸੇ ਤੋਂ ਆਈਈਡੀ ਵਾਲਾ ਬੈਗ ਮਿਲਿਆ ਸੀ।
ਇਸੇ ਤਰ੍ਹਾਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ 23 ਜਨਵਰੀ ਨੂੰ ਹੁਸ਼ਿਆਰਪੁਰ ਤੋਂ 2.5 ਕਿਲੋ ਆਰਡੀਐਕਸ ਵਾਲਾ ਆਈਈਡੀ ਬਰਾਮਦ ਕੀਤਾ ਸੀ।

