ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਮ੍ਰਿਤਸਰ: ਦੋ ਘਟਨਾਵਾਂ ’ਚ 10 ਕਿਲੋ ਹੈਰੋਇਨ ਬਰਾਮਦ, ਡਰੋਨ ਜ਼ਬਤ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 18 ਸਤੰਬਰ Heroin Recovery: ਪੰਜਾਬ ਪੁਲੀਸ ਨੇ ਦੋ ਵੱਖ-ਵੱਖ ਘਟਨਾਵਾਂ ਵਿੱਚ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸ ਸਬੰਧੀ ਲੋਪੋਕੇ ਸਬ ਡਵੀਜ਼ਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਤੇ ਇੱਕ ਡਰੋਨ ਕਬਜ਼ੇ ਵਿਚ ਲਿਆ ਹੈ। ਜਾਣਕਾਰੀ...
ਸੰਕੇਤਕ ਤਸਵੀਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 18 ਸਤੰਬਰ

Advertisement

Heroin Recovery: ਪੰਜਾਬ ਪੁਲੀਸ ਨੇ ਦੋ ਵੱਖ-ਵੱਖ ਘਟਨਾਵਾਂ ਵਿੱਚ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸ ਸਬੰਧੀ ਲੋਪੋਕੇ ਸਬ ਡਵੀਜ਼ਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਤੇ ਇੱਕ ਡਰੋਨ ਕਬਜ਼ੇ ਵਿਚ ਲਿਆ ਹੈ।

ਜਾਣਕਾਰੀ ਅਨੁਸਾਰ ਲੋਪੋਕੇ ਪੁਲੀਸ ਨੇ ਪਿੰਡ ਡੱਲਾ ਦੇ ਜਗਰੂਪ ਸਿੰਘ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ, ਪੁਲੀਸ ਨੇ ਦੋ ਮੋਬਾਈਲ ਫ਼ੋਨ ਅਤੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਉਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਵਣੀਏਕੇ ਤੋਂ ਗ੍ਰਿਫਤਾਰ ਕੀਤਾ ਗਿਆ।

ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਜਗਰੂਪ ਆਪਣੇ ਮੋਟਰਸਾਈਕਲ’ਤੇ ਨਸ਼ੀਲਾ ਪਦਾਰਥ ਦੇਣ ਲਈ ਪਿੰਡ ਕਮਾਸਕੇ ਤੋਂ ਪਿੰਡ ਵਣੀਏਕੇ ਜਾ ਰਿਹਾ ਸੀ, ਜਿਸ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ।

ਇਸੇ ਤਰ੍ਹਾਂ ਇੱਕ ਹੋਰ ਘਟਨਾ ਵਿੱਚ ਪੁਲੀਸ ਨੂੰ ਮੰਝ ਪਿੰਡ ਵਿੱਚ ਝੋਨੇ ਦੇ ਖੇਤਾਂ ਵਿੱਚ ਇੱਕ ਵੱਡਾ ਡਰੋਨ ਡਿੱਗਣ ਦੀ ਸੂਚਨਾ ਮਿਲੀ ਹੈ। ਪੁਲੀਸ ਟੀਮਾਂ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ 5 ਕਿਲੋ ਨਸ਼ੀਲੇ ਪਦਾਰਥਾਂ ਦੇ ਨਾਲ ਹੈਕਸਾਕਾਪਟਰ ਬਰਾਮਦ ਹੋਇਆ।

ਐਸਐਸਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਪਾਕਿਸਤਾਨ ਦੇ ਭਾਰਤ ਵਿਚ ਨਸ਼ਿਆਂ ਦੀ ਤਸਕਰੀ ਦੇ ਨਾਪਾਕ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ।

Advertisement