DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar: ਵਪਾਰੀ ਨੂੰ ਧਮਕਾਉਣ ਦੇ ਦੋਸ਼ 'ਚ 2 ਮੁਲਜ਼ਮ ਗ੍ਰਿਫ਼ਤਾਰ; ਪੁਲੀਸ ਪਾਰਟੀ 'ਤੇ ਹਮਲੇ ਦੀ ਕੋਸ਼ਿਸ਼ ਦੌਰਾਨ 1 ਜ਼ਖ਼ਮੀ

ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਅਤੇ ਸਾਜਨਪ੍ਰੀਤ ਸਿੰਘ ਉਰਫ਼ ਸਾਜਨ ਵਜੋਂ ਹੋਈ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਪੁਲੀਸ ਵੱਲੋਂ ਅੱਜ ਇੱਕ ਵਪਾਰੀ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਅਤੇ ਡਰਾਉਣ-ਧਮਕਾਉਣ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ, ਜਦੋਂ ਉਸ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਦੇ ਹਥਿਆਰ ਵਿੱਚੋਂ ਚੱਲੀ ਗੋਲੀ ਉਸ ਨੂੰ ਜਾ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਅਤੇ ਸਾਜਨਪ੍ਰੀਤ ਸਿੰਘ ਉਰਫ਼ ਸਾਜਨ ਵਜੋਂ ਕੀਤੀ ਹੈ। ਇਨ੍ਹਾਂ ਵਿੱਚੋਂ ਜਸ਼ਨਪ੍ਰੀਤ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਪਾਰਟੀ ਮੁਲਜ਼ਮ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅੰਮ੍ਰਿਤਸਰ ਵਾਪਸ ਲਿਆ ਰਹੀ ਸੀ, ਤਾਂ ਮਦਨ ਮੋਹਨ ਮਾਲਵੀਆ ਰੋਡ ਦੇ ਨੇੜੇ ਗੱਡੀ ਦੀ ਰਫ਼ਤਾਰ ਹੌਲੀ ਹੋ ਗਈ ਕਿਉਂਕਿ ਇੱਕ ਜਾਨਵਰ ਅਚਾਨਕ ਗੱਡੀ ਦੇ ਸਾਹਮਣੇ ਆ ਗਿਆ ਸੀ।

Advertisement

ਉਨ੍ਹਾਂ ਦੱਸਿਆ ਕਿ ਇਸ ਸਥਿਤੀ ਦਾ ਫ਼ਾਇਦਾ ਉਠਾਉਂਦੇ ਹੋਏ ਮੁਲਜ਼ਮ ਜਸ਼ਨਪ੍ਰੀਤ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਸੁਰੱਖਿਆ ਵਿੱਚ ਤਾਇਨਾਤ ਏ ਐੱਸ ਆਈ (ASI) ਜੋਗਿੰਦਰ ਸਿੰਘ ਨਾਲ ਝਗੜਾ ਸ਼ੁਰੂ ਕਰ ਦਿੱਤਾ। ਮੁਲਜ਼ਮ ਨੇ ਜ਼ਬਰਦਸਤੀ ਗੱਡੀ ਦਾ ਪਿਛਲਾ ਦਰਵਾਜ਼ਾ ਖੋਲ੍ਹਿਆ ਅਤੇ ਨਾਲ ਆਏ ਏ ਐੱਸ ਆਈ (ASI) ਸਤਨਾਮ ਸਿੰਘ ਤੋਂ ਸਰਕਾਰੀ ਕਾਰਬਾਈਨ ਖੋਹਣ ਦੀ ਕੋਸ਼ਿਸ਼ ਕੀਤੀ। ਹਥਿਆਰ ਖੋਹਣ ਵਿੱਚ ਸਫ਼ਲ ਹੋਣ ਤੋਂ ਬਾਅਦ ਮੁਲਜ਼ਮ ਨੇ ਗੋਲੀਆਂ ਚਲਾਉਣ ਦੇ ਇਰਾਦੇ ਨਾਲ ਲੋਡਿਡ ਕਾਰਬਾਈਨ ਪੁਲੀਸ ਪਾਰਟੀ ਵੱਲ ਤਾਣ ਦਿੱਤੀ।

Advertisement

ਪੁਲੀਸ ਕਮਿਸ਼ਨਰ ਮੁਤਾਬਕ ਏ ਐੱਸ ਆਈ (ASI) ਨੇ ਤੁਰੰਤ ਹਥਿਆਰ ਦੀ ਬੈਰਲ ਫੜ ਲਈ ਅਤੇ ਇਸ ਨੂੰ ਹੇਠਾਂ ਵੱਲ ਧੱਕ ਦਿੱਤਾ ਤਾਂ ਜੋ ਮੁਲਜ਼ਮ ਪੁਲੀਸ ਪਾਰਟੀ 'ਤੇ ਗੋਲੀਬਾਰੀ ਨਾ ਕਰ ਸਕੇ। ਹਾਲਾਂਕਿ ਇਸ ਜੱਦੋ-ਜਹਿਦ ਦੌਰਾਨ ਮੁਲਜ਼ਮ ਕੋਲੋਂ ਗੋਲੀ ਚੱਲ ਗਈ, ਜੋ ਉਸ ਦੇ ਆਪਣੇ ਹੀ ਖੱਬੇ ਪੈਰ ਵਿੱਚ ਜਾ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀ ਦੀ ਇਸ ਤੁਰੰਤ ਕਾਰਵਾਈ ਨੇ ਪੁਲੀਸ ਪਾਰਟੀ 'ਤੇ ਹੋਣ ਵਾਲੇ ਇੱਕ ਸੰਭਾਵੀ ਜਾਨਲੇਵਾ ਹਮਲੇ ਨੂੰ ਰੋਕ ਦਿੱਤਾ।

Advertisement
×