DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ: ਗੈਰ ਕਾਨੂੰਨੀ ਹਥਿਆਰਾਂ ਸਮੇਤ 2 ਕਾਬੂ

ਖੁਫੀਆ ਜਾਣਕਾਰੀ ਅਧਾਰਤ ਇੱਕ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਵਿੱਚ ਇਸ ਦੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਖੁਫੀਆ ਜਾਣਕਾਰੀ ਅਧਾਰਤ ਇੱਕ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਵਿੱਚ ਇਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਗਲੌਕ, ਬੇਰੇਟਾ, ਜ਼ਿਗਾਨਾ ਅਤੇ .30 ਬੋਰ ਦੇ ਪਿਸਤੌਲ ਸ਼ਾਮਲ ਹਨ।
ਉਨ੍ਹਾਂ ਆਖਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਰਹੱਦ ਪਾਰ ਸਪਲਾਈ ਵਿੱਚ ਸਹਾਇਤਾ ਕਰਦੇ ਸਨ। ਇਸ ਸੰਬੰਧ ਵਿੱਚ ਪੁਲੀਸ ਥਾਣਾ  ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Advertisement
×