ਅੰਮ੍ਰਿਤਸਰ: ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ 7 ਕਾਬੂ
                      ਇੱਕ ਖੁਫੀਆ ਜਾਣਕਾਰੀ ਤੇ ਅਧਾਰਿਤ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ 7 ਕਾਰਕੁਨਾਂ ਨੂੰ ਗ੍ਰਿਫਤਾਰ ਕਰਦਿਆਂ 15 ਆਧੁਨਿਕ...
                
        
        
    
                 Advertisement 
                
 
            
        
ਇੱਕ ਖੁਫੀਆ ਜਾਣਕਾਰੀ ਤੇ ਅਧਾਰਿਤ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ 7 ਕਾਰਕੁਨਾਂ ਨੂੰ ਗ੍ਰਿਫਤਾਰ ਕਰਦਿਆਂ 15 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਇਸ ਸਬੰਧ ਵਿੱਚ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਖੁਲਾਸਾ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਸ਼ਮਸ਼ੇਰ ਸਿੰਘ ਉਰਫ ਸੀਮਾ, ਅਮਨਦੀਪ ਸਿੰਘ ਉਰਫ ਬੌਬੀ, ਬਲਵਿੰਦਰ ਸਿੰਘ ਉਰਫ ਕਾਕਾ, ਗੁਰਦੇਵ ਸਿੰਘ, ਕਰਨਪ੍ਰੀਤ ਸਿੰਘ, ਹਰਮਨ ਸਿੰਘ ਅਤੇ 1 ਨਾਬਾਲਗ, ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਵਜੋਂ ਹੋਈ ਹੈ।
ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾ ਕੋਲੋ ਬਰਾਮਦ ਕੀਤੇ ਹਥਿਆਰਾਂ ਵਿੱਚ 15 ਆਧੁਨਿਕ ਪਿਸਤੌਲ ਹਨ, ਜਿੰਨਾਂ ਵਿੱਚ 9 ਗਲੌਕ 9 ਐੱਮਐੱਮ ਪਿਸਤੌਲ ਅਤੇ 6 ਪਿਸਤੌਲ .30 ਬੋਰ ਸ਼ਾਮਿਲ ਹਨ । ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਪ੍ਰਾਪਤੀ ਅਤੇ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਸਨ।
ਇਸ ਸਬੰਧ ਵਿੱਚ ਥਾਣਾ ਪੁਲੀਸ ਛਾਉਣੀ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਖਾਤਮੇ ਲਈ ਹੋਰ ਜਾਂਚ ਜਾਰੀ ਹੈ।
                 Advertisement 
                
 
            
        
                 Advertisement 
                
 
            
         
 
             
            