ਅੰਮ੍ਰਿਤਸਰ: ਸੈਂਕੜੇ ਟਰੈਕਟਰ ਟਰਾਲੀਆਂ ਨਾਲ ਕਿਸਾਨਾਂ ਦਾ ਕਾਫ਼ਲਾ ਦਿੱਲੀ ਰਵਾਨਾ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 5 ਮਾਰਚ

ਜੈ ਜਵਾਨ ਅਤੇ ਜੈ ਕਿਸਾਨ ਦੇ ਨਾਅਰਿਆਂ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਕਾਫਲਾ ਅੱਜ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਇਥੋਂ ਦੇ ਗੋਲਡਨ ਗੇਟ ਤੋਂ ਰਵਾਨਾ ਹੋਇਆ। ਸੈਂਕੜੇ ਟਰੈਕਟਰ-ਟਰਾਲੀਆਂ ਦੇ ਕਾਫਲੇ ਨੂੰ ਦਿੱਲੀ ਵਾਸਤੇ ਰਵਾਨਾ ਕਰਨ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਉਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਭਾਜਪਾ ਉਮੀਦਵਾਰਾਂ ਦਾ ਬਾਈਕਾਟ ਕੀਤਾ ਜਾ ਸਕੇ।

ਉਨ੍ਹਾਂ ਆਖਿਆ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਕਿਸਾਨ ਸੰਘਰਸ਼ ਜਾਰੀ ਰਹੇਗਾ। ਜੇਲ੍ਹਾਂ ਵਿੱਚ ਬੰਦ ਕਿਸਾਨਾਂ ਬਾਰੇ ਉਨ੍ਹਾਂ ਆਖਿਆ ਕਿ ਸਾਰੇ ਕਿਸਾਨਾਂ ਦੀ ਰਿਹਾਈ ਕਰਵਾਈ ਜਾਵੇਗੀ ਅਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਵਾਏ ਜਾਣਗੇ। ਇਥੋਂ ਰਵਾਨਾ ਹੋਏ ਇਸ ਕਾਫ਼ਲੇ ਵਿਚ ਜੰਡਿਆਲਾ ਬਿਆਸ ਤੇ ਹੋਰ ਥਾਵਾਂ ਤੋਂ ਵੀ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਸਾਬਕਾ ਫੌਜੀਆਂ ਵੱਲੋਂ ਕਿਸਾਨਾਂ ਨੂੰ ਪੱਖੇ ਵੀ ਦਿੱਤੇ ਗਏ ਹਨ ਤਾਂ ਜੋ ਗਰਮੀ ਕਿਸਾਨ ਆਪਣਾ ਬਚਾਅ ਕਰ ਸਕਣ ਅਤੇ ਸੰਘਰਸ਼ ਨੂੰ ਜਾਰੀ ਰੱਖਣ।

ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਗਈਆਂ ਟਰਾਲੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਆਲੇ ਦੁਆਲੇ ਜਾਲੀ ਲੱਗੀ ਹੈ ਤਾਂ ਜੋ ਮੱਖੀ-ਮੱਛਰ ਤੋਂ ਬਚਾਅ ਹੋ ਸਕੇ। ਇਨ੍ਹਾਂ ਅੰਦਰ ਪੱਖੇ ਲਾਏ ਗਏ ਹਨ, ਪਾਣੀ ਅਤੇ ਬਿਜਲੀ ਦੇ ਬੱਲਬਾਂ ਦਾ ਪ੍ਰਬੰਧ ਵੀ ਕੀਤਾ ਗਿਆ। 

ਜਲੰਧਰ(ਪਾਲ ਸਿੰਘ ਨੌਲੀ): ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਪਿੰਡ ਉਮਰਪੁਰ ਕਲਾਂ ਵਿੱਚ ਰੈਲੀ ਕਰਕੇ ਦਿੱਲੀ ਅੰਦੋਲਨ ’ਚ ਲਗਾਤਾਰ ਜੱਥੇ ਭੇਜਣ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਕ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਨੇ ਘਰ ਘਰ ਜਾ ਕੇ ਰੈਲੀ ਦਾ ਸੱਦਾ ਦਿੱਤਾ ਸੀ।

ਇਸ ਮੌਕੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਤਰਪ੍ਰੀਤ ਸਿੰਘ ਉੱਪਲ ਅਤੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਅੱਜ ਜਦੋਂ ਦੇਸ਼ ਭਰ ਦੇ ਸਾਰੇ ਸੂਬੇ ਇਸ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਯੂਨੀਅਨ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਲਈ ਵੱਡੀ ਗਿਣਤੀ ਚ ਦਿੱਲੀ ਕੂਚ ਕਰਨ ਲਈ ਲਗਾਤਾਰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਕੰਦੋਲਾ,ਯੂਥ ਆਗੂ ਦਵਿੰਦਰ ਸਿੰਘ ਬਸਰਾ, ਸਰਪੰਚ ਸਲਿੰਦਰ ਸਿੰਘ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All