DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar Airport Drone Ban: ਹਵਾਈ ਅੱਡਾ ਅੰਮ੍ਰਿਤਸਰ ਵਿਖੇ ਡਰੋਨ ਅਤੇ ਹੋਰ ਉੱਡਣ ਵਾਲੇ ਯੰਤਰਾਂ ’ਤੇ ਪਾਬੰਦੀ

20 ਅਕਤੂਬਰ ਤੋਂ ਡਰੋਨ, ਪੈਰਾ-ਗਲਾਈਡਰ ਅਤੇ ਗਰਮ ਹਵਾ ਵਾਲੇ ਗੁਬਾਰਿਆਂ ’ਤੇ ਰਹੇਗੀ ਰੋਕ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਫਾਈਲ ਫੋਟੋ।
Advertisement

ਅੰਮ੍ਰਿਤਸਰ ਦੇ ਹਵਾਈ ਅੱਡੇ ਨੇੜੇ ਰਾਤ ਵੇਲੇ ਡਰੋਨ ਵਰਗੀਆਂ ਗਤੀਵਿਧੀਆਂ ਦੇ ਕਾਰਨ ਦੋ ਵਾਰ ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਤਬਦੀਲ ਕਰਨ ਜਾਂ ਰੱਦ ਕਰਨ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਸ ਤੋਂ ਬਾਅਦ ਹੁਣ ਕਮਿਸ਼ਨਰੇਟ ਪੁਲੀਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡਰੋਨ ਅਤੇ ਇਸ ਵਰਗੇ ਹੋਰ ਯੰਤਰਾਂ ਦੀ ਗਤੀਵਿਧੀ ’ਤੇ ਰੋਕ ਲਾ ਦਿੱਤੀ ਗਈ ਹੈ।

ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ 20 ਅਕਤੂਬਰ ਤੋਂ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕਰਾਫਟ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰੇ ਅਤੇ ਹੋਰ ਅਜਿਹੇ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

ਕਮਿਸ਼ਨਰੇਟ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੇ ਉੱਡਣ ਵਾਲੇ ਯੰਤਰ ਨੂੰ ਉਡਾਣ ਨਾ ਭਰਨ ਦੇਣ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਰਾਤ ਵੇਲੇ ਡਰੋਨ ਵਰਗੀਆਂ ਗਤੀਵਿਧੀਆਂ ਦੇ ਕਾਰਨ ਤਿੰਨ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਸਨ।

Advertisement

Advertisement
×