Amritsar Airport Drug Bust: ਬੈਂਕਾਕ ਤੋਂ ਆਏ ਯਾਤਰੀ ਕੋਲੋਂ ਛੇ ਕਿਲੋ ਤੋਂ ਵੱਧ ਗਾਂਜਾ ਬਰਾਮਦ
ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਛੇ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ 6 ਕਰੋੜ...
Advertisement
ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਛੇ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ 6 ਕਰੋੜ 27 ਲੱਖ ਰੁਪਏ ਦੱਸੀ ਗਈ ਹੈ।
ਇਸ ਸਬੰਧ ਵਿੱਚ ਕਸਟਮ ਵਿਭਾਗ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯਾਤਰੀ ਦੇ ਸਾਮਾਨ ਦੀ ਬਰੀਕੀ ਨਾਲ ਜਾਂਚ ਕਰਨ ਮਗਰੋਂ ਇਹ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਹੋਇਆ ਹੈ, ਜਿਸ ਦਾ ਕੁੱਲ ਵਜ਼ਨ 6 ਕਿਲੋ 270 ਗ੍ਰਾਮ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਛੇ ਕਰੋੜ 27 ਲੱਖ ਰੁਪਏ ਹੈ।
Advertisement
ਉਹਨਾਂ ਦੱਸਿਆ ਕਿ ਇਹ ਵਿਅਕਤੀ ਬੈਂਕਾਕ ਤੋਂ ਸਿੰਗਾਪੁਰ ਰਸਤੇ ਹਵਾਈ ਉਡਾਨ ਰਾਹੀਂ ਅੰਮ੍ਰਿਤਸਰ ਪੁੱਜਾ ਸੀ। ਕਸਟਮ ਵਿਭਾਗ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕਸਟਮ ਐਕਟ ਦੀ ਧਾਰਾ ਹੇਠ ਕੇਸ ਦਰਜ ਕਰਕੇ ਬਰਾਮਦ ਕੀਤਾ ਸਾਮਾਨ ਜ਼ਬਤ ਕਰ ਲਿਆ ਹੈ।
Advertisement
Advertisement
×

