DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar ASI Murder: ਏ ਐਸ ਆਈ ਕਤਲ ਮਾਮਲੇ ਦਾ ਮੁਲਜ਼ਮ ਪੁਲੀਸ ਮੁਕਾਬਲੇ ਵਿੱਚ ਹਲਾਕ

Amritsar Police Encounter: ਅੰਮ੍ਰਿਤਸਰ ਵਿੱਚ ਰਾਤ ਵੇਲੇ ਹੋਇਆ ਪੁਲੀਸ ਮੁਕਾਬਲਾ; ਪੁਲੀਸ ਪਾਰਟੀ ’ਤੇ ਚਲਾਈਆਂ ਸੀ ਗੋਲੀਆਂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਫੋਟੋ
Advertisement

Amritsar ASI Murder: ਅਸਿਸਟੈਂਟ ਸਬ ਇੰਸਪੈਕਟਰ (ਏ ਐਸ ਆਈ) ਹਰਜੀਤ ਸਿੰਘ ਦੇ ਕਤਲ ਕੇਸ ਵਿੱਚ ਸ਼ਾਮਲ ਇੱਕ ਮੁਲਜ਼ਮ ਸ਼ਨਿਚਰਵਾਰ ਰਾਤ ਨੂੰ ਇੱਥੇ ਇਸਲਾਮਬਾਦ ਇਲਾਕੇ ਵਿੱਚ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ। ਮ੍ਰਿਤਕ ਦੀ ਪਛਾਣ ਮੂਲੇਚੱਕ ਪਿੰਡ ਦੇ ਰਹਿਣ ਵਾਲੇ ਦੀਪਕ ਸਿੰਘ ਵਜੋਂ ਹੋਈ ਹੈ। ਏ ਐਸ ਆਈ ਹਰਜੀਤ ਸਿੰਘ ਦੀ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਗੇਟ ਹਕੀਮਾਂ ਪੁਲੀਸ ਸਟੇਸ਼ਨ ਅਧੀਨ ਆਉਂਦੇ ਭਗਤਾਂਵਾਲਾ ਅਨਾਜ ਮੰਡੀ ਖੇਤਰ ਵਿੱਚ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਦੱਸਿਆ ਕਿ ਜਾਂਚ ਦੌਰਾਨ ਸੀ ਸੀ ਟੀ ਵੀ ਫੁਟੇਜ, ਤਕਨੀਕੀ ਇਨਪੁੱਟਸ, ਟਾਵਰ ਡੰਪ ਵਿਸ਼ਲੇਸ਼ਣ ਅਤੇ ਸਥਾਨਕ ਸੂਤਰਾਂ ਤੋਂ ਮਿਲੀ ਜਾਣਕਾਰੀ ਦੀ ਮਦਦ ਨਾਲ ਦੀਪਕ ਦੀ ਸ਼ੱਕੀਆਂ ਵਿੱਚੋਂ ਇੱਕ ਵਜੋਂ ਪਛਾਣ ਕੀਤੀ ਗਈ ਸੀ।

Advertisement

ਪੁਲੀਸ ਅਨੁਸਾਰ ਸ਼ਨਿਚਰਵਾਰ ਰਾਤ 9:45 ਵਜੇ ਪੁਲੀਸ ਟੀਮ ਨੇ ਨਾਕੇ 'ਤੇ ਇਕ ਸਕੂਟਰ 'ਤੇ ਜਾ ਰਹੇ ਦੋ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਸ਼ੱਕੀਆਂ ਨੇ ਕਥਿਤ ਤੌਰ 'ਤੇ ਪੁਲੀਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ ਅਤੇ ਇੱਕ ਹੋਰ ਚੈੱਕਪੁਆਇੰਟ ਵੱਲ ਭੱਜ ਗਏ। ਪੁਲੀਸ ਨੇ ਦੱਸਿਆ ਕਿ ਸ਼ੱਕੀਆਂ ਨੇ ਅਗਲੇ ਨਾਕੇ 'ਤੇ ਵੀ ਦੁਬਾਰਾ ਗੋਲੀਬਾਰੀ ਕੀਤੀ ਅਤੇ ਚਾਰ ਰਾਊਂਡ ਫ਼ਾਇਰ ਕੀਤੇ, ਜਿਸ ਤੋਂ ਬਾਅਦ ਪੁਲੀਸ ਨੇ ਸਵੈ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਇਸਲਾਮਬਾਦ ਪੁਲੀਸ ਸਟੇਸ਼ਨ ਖੇਤਰ ਵਿੱਚ ਹੋਏ ਇਸ ਮੁਕਾਬਲੇ ਦੌਰਾਨ ਦੀਪਕ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਹ ਆਪਣੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਦਮ ਤੋੜ ਗਿਆ।

Advertisement

ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਅਪਰਾਧ ਵਿੱਚ ਵਰਤਿਆ ਗਿਆ ਇੱਕ 30 ਬੋਰ ਦਾ ਪਿਸਤੌਲ, ਅੱਠ ਜ਼ਿੰਦਾ ਕਾਰਤੂਸਾਂ ਨਾਲ ਭਰੀਆਂ ਦੋ ਮੈਗਜ਼ੀਨਾਂ, ਇੱਕ ਮੋਬਾਈਲ ਫੋਨ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕਰ ਲਿਆ ਹੈ। ਇਸ ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ।

ASI Murder Case: ਪੁਲੀਸ ਨੇ ਖੰਘਾਲੇ CCTV, ਅਜੇ ਤੱਕ ਨਹੀਂ ਮਿਲਿਆ ਕੋਈ ਸੁਰਾਗ

Advertisement
×