DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar Blast: ਧਮਾਕੇ ਲਈ ਵਿਸਫੋਟਕ ਸਮੱਗਰੀ IED ਦੀ ਵਰਤੋਂ ਕੀਤੀ ਗਈ ਹੈ: DGP

ਪੁਲੀਸ ਵੱਲੋਂ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ’ਚ ਫੌਜੀ ਛਾਉਣੀ ਨੇੜੇ ਧਮਾਕਾ।
Advertisement

Amritsar Blast: ਜਲੰਧਰ ਵਿੱਚ ਬੀਐੱਸਐੱਫ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਅਜੇ ਕੁਝ ਹੀ ਘੰਟੇ ਬੀਤੇ ਸਨ ਕਿ ਹੁਣ ਅੰਮ੍ਰਿਤਸਰ ਵਿੱਚ ਫੌਜੀ ਛਾਉਣੀ ਨੇੜੇ ਇੱਕ ਹੋਰ ਧਮਾਕੇ ਨਾਲ ਸਰਹੱਦੀ ਖੇਤਰ ਵਿੱਚ ਸਨਸਨੀ ਫੈਲ ਗਈ। ਇਹ ਘਟਨਾ ਖ਼ਾਸਾ ਰੋਡ ’ਤੇ ਫੌਜੀ ਛਾਉਣੀ ਦੀ ਬਾਹਰੀ ਕੰਧ ਦੇ ਨੇੜੇ ਵਾਪਰੀ। ਹਾਲਾਂਕਿ ਇਹ ਇੱਕ ਘੱਟ ਤੀਬਰਤਾ ਵਾਲਾ ਧਮਾਕਾ ਸੀ, ਪਰ ਇਸ ਦੇ ਪ੍ਰਭਾਵ ਕਾਰਨ ਕੰਧ ’ਤੇ ਲੱਗੀ ਟਿਨ ਦੀ ਚਾਦਰ ਨੁਕਸਾਨੀ ਗਈ ਅਤੇ ਹੇਠਾਂ ਡਿੱਗ ਪਈ।

ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਨੂੰ ਰਾਤ ਕਰੀਬ 11.15 ਵਜੇ ਖ਼ਾਸਾ ਰੋਡ ’ਤੇ ਜ਼ੋਰਦਾਰ ਆਵਾਜ਼ ਸੁਣਾਈ ਦੇਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਮੌਕੇ ਦਾ ਮੁਆਇਨਾ ਕਰਨ ’ਤੇ ਪਤਾ ਲੱਗਿਆ ਕਿ ਫੌਜੀ ਛਾਉਣੀ ਦੀ ਸੁਰੱਖਿਆ ਕੰਧ ’ਤੇ ਲਗਾਈ ਗਈ ਟਿਨ ਦੀ ਚਾਦਰ ਨੂੰ ਨੁਕਸਾਨ ਪਹੁੰਚਿਆ ਹੈ। ਮੁਢਲੀ ਜਾਂਚ ਤੋਂ ਜਾਪਦਾ ਹੈ ਕਿ ਕਿਸੇ ਵੱਲੋਂ ਕੰਧ ’ਤੇ ਕੋਈ ਚੀਜ਼ ਸੁੱਟੀ ਗਈ ਸੀ, ਜਿਸ ਕਾਰਨ ਇਹ ਧਮਾਕਾ ਹੋਇਆ।

Advertisement

ਡੀਜੀਪੀ ਗੌਰਵ ਯਾਦਵ ਨੇ ਅੱਜ ਖਾਸਾ ਵਿਖੇ ਹੋਏ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਖੁਲਾਸਾ ਕੀਤਾ ਹੈ ਕਿ ਇਸ ਧਮਾਕੇ ਲਈ ਵਿਸਫੋਟਕ ਸਮਗਰੀ ਆਈਈਡੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕੋਲ ਮਹੱਤਵਪੂਰਨ ਸੁਰਾਗ ਹਨ। ਪੁਲੀਸ ਵੱਲੋਂ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਇਹ ਘਟਨਾ ਪਾਕਿਸਤਾਨ ਵਿੱਚ ਆਈਐਸਆਈ-ਸਮਰਥਿਤ ਕੌਮ ਵਿਰੋਧੀ ਤਾਕਤਾਂ ਵੱਲੋਂ ਇੱਕ ਯੋਜਨਾਬੱਧ ਹਮਲਾ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ-ਅਧਾਰਤ ਤੱਤ ਪੰਜਾਬ ਨੂੰ ਇੱਕ ਅਸ਼ਾਂਤ ਸੂਬਾ ਬਣਾਉਣਾ ਚਾਹੁੰਦੇ ਹਨ।

Advertisement

ਡੀਜੀਪੀ ਨੇ ਖਾਸਾ ਵਿਖੇ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਫੌਜ ਅਤੇ ਬੀਐਸਐਫ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਦੋਵੇਂ ਧਮਾਕੇ ਆਈਈਡੀ ਦੀ ਵਰਤੋਂ ਕਰਕੇ ਕੀਤੇ ਗਏ ਸਨ, ਪਰ ਹੁਣ ਤੱਕ ਦੋਵਾਂ ਘਟਨਾਵਾਂ ਵਿਚਕਾਰ ਕੋਈ ਸਬੰਧ ਅਜੇ ਸਥਾਪਤ ਨਹੀਂ ਹੋਇਆ ਹੈ।

ਘਟਨਾ ਤੋਂ ਤੁਰੰਤ ਬਾਅਦ ਕੁਇੱਕ ਰਿਸਪਾਂਸ ਟੀਮਾਂ (QRT), ਫੋਰੈਂਸਿਕ ਮਾਹਿਰ ਅਤੇ ਬੰਬ ਨਿਰੋਧਕ ਦਸਤੇ ਮੌਕੇ ’ਤੇ ਪਹੁੰਚ ਗਏ। ਅਧਿਕਾਰੀਆਂ ਅਨੁਸਾਰ ਧਮਾਕੇ ਦੀ ਅਸਲ ਪ੍ਰਕਿਰਤੀ ਦਾ ਪਤਾ ਲਗਾਉਣ ਲਈ ਨਮੂਨੇ ਇਕੱਠੇ ਕੀਤੇ ਗਏ ਹਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਫੌਜ, ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਇਆ ਜਾ ਸਕੇ।

ਇਸ ਦੌਰਾਨ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਾਰ-ਵਾਰ ਹੋ ਰਹੇ ਧਮਾਕਿਆਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਖਾਸਾ ਵਿੱਚ ਫੌਜੀ ਛਾਉਣੀ ਖੇਤਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਘਟਨਾ ਵਿੱਚ ਦਖਲ ਦੇਣ ਅਤੇ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਰਹੱਦੀ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਤੁਰੰਤ ਕਾਰਵਾਈ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ:La Pino’z Pizza ਫਰੈਂਚਾਈਜ਼ੀ ਵਿਵਾਦ ਕਿਵੇਂ ਵਧਿਆ; ਆਈਆਰਐਸ (IRS) ਜੋੜੇ ਖ਼ਿਲਾਫ਼ ਸੀਬੀਆਈ ਵੱਲੋਂ ਜਾਂਚ ਤੇਜ਼

Advertisement
×