DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar Blast: ਘਰ ਦੇ ਅੰਦਰ ਜ਼ੋਰਦਾਰ ਧਮਾਕਾ; ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ

ਸਥਾਨਕ ਅੰਨਗੜ ਇਲਾਕੇ ਵਿੱਚ ਇੱਕ ਮਕਾਨ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ ਅਤੇ ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਜ਼ਖਮੀ ਹੈ। ਘਟਨਾ ਵਿੱਚ ਮਰਨ ਵਾਲੀ ਔਰਤ ਦੀ ਸ਼ਨਾਖਤ ਸੁਮਨਪ੍ਰੀਤ ਅਤੇ ਜ਼ਖਮੀ...

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਘਟਨਾ ਦੀ ਜਾਣਕਾਰੀ ਦਿੰਦੇ ਹੋਏ। ਫੋਟੋ; ਲਾਂਬਾ
Advertisement

ਸਥਾਨਕ ਅੰਨਗੜ ਇਲਾਕੇ ਵਿੱਚ ਇੱਕ ਮਕਾਨ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ ਅਤੇ ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਜ਼ਖਮੀ ਹੈ। ਘਟਨਾ ਵਿੱਚ ਮਰਨ ਵਾਲੀ ਔਰਤ ਦੀ ਸ਼ਨਾਖਤ ਸੁਮਨਪ੍ਰੀਤ ਅਤੇ ਜ਼ਖਮੀ ਹੋਈ ਔਰਤ ਦੀ ਸ਼ਨਾਖਤ ਗੁਰਪ੍ਰੀਤ ਵਜੋਂ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਸਨ। ਉਹਨਾਂ ਦੱਸਿਆ ਕਿ ਪੁਲੀਸ ਨੂੰ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਦਾ ਫੋਨ ਆਇਆ ਸੀ ਕਿ ਇੱਥੇ ਮਕਾਨ ਵਿੱਚ ਅੱਗ ਲੱਗ ਗਈ ਹੈ। ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਹੋਈ।

Advertisement

ਉਹਨੇ ਦੱਸਿਆ ਕਿ ਇਹ ਘਟਨਾ ਇਥੇ ਇਮਾਰਤ ਵਿੱਚ ਨਜਾਇਜ਼ ਪਟਾਕੇ ਬਣਾਉਣ ਕਾਰਨ ਵਾਪਰੀ ਹੈ। ਮਕਾਨ ਦੀ ਪਹਿਲੀ ਮੰਜ਼ਿਲ ’ਤੇ ਧਮਾਕੇ ਨਾਲ ਅੱਗ ਲੱਗ ਗਈ, ਜਿੱਥੇ ਕਿ ਪਟਾਕੇ ਬਣਾਉਣ ਦਾ ਸਮਾਨ ਇਕੱਠਾ ਕੀਤਾ ਹੋਇਆ ਸੀ। ਉਸ ਵੇਲੇ ਘਰ ਦੇ ਅੰਦਰ ਪਰਿਵਾਰ ਦੇ ਮੈਂਬਰ ਵੀ ਸਨ।

Advertisement

ਅੱਗ ਲੱਗਣ ਨਾਲ ਸਾਰੀ ਇਮਾਰਤ ਅੱਗ ਦੇ ਘੇਰੇ ਵਿੱਚ ਆ ਗਈ। ਉਹਨਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਔਰਤ ਸੁਮਨਪ੍ਰੀਤ ਕੌਰ ਦੀ ਮੌਤ ਹੋ ਗਈ ਹੈ ਅਤੇ ਇੱਕ ਜ਼ਖਮੀ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ।

Advertisement
×