Amritsar: NCB ਦੀ ਪੁੱਛਗਿੱਛ ਦੌਰਾਨ BSF ਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
Amritsar: ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਬਾਰਡਰ ਸਿਕਿਉਰਿਟੀ ਫੋਰਸ (BSF) ਦੇ ਇੱਕ ਕਾਂਸਟੇਬਲ ਜਸਵਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਥਾਣਾ ਮਕਬੂਲਪੁਰਾ ਦੇ ਐੱਸ ਐੱਚ ਓ ਜਗਜੀਤ ਸਿੰਘ ਅਨੁਸਾਰ ਜਸਵਿੰਦਰ ਸਿੰਘ ਨੂੰ ਐੱਨ...
Amritsar: ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਬਾਰਡਰ ਸਿਕਿਉਰਿਟੀ ਫੋਰਸ (BSF) ਦੇ ਇੱਕ ਕਾਂਸਟੇਬਲ ਜਸਵਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਥਾਣਾ ਮਕਬੂਲਪੁਰਾ ਦੇ ਐੱਸ ਐੱਚ ਓ ਜਗਜੀਤ ਸਿੰਘ ਅਨੁਸਾਰ ਜਸਵਿੰਦਰ ਸਿੰਘ ਨੂੰ ਐੱਨ ਸੀ ਬੀ ਵੱਲੋਂ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਲਿਆਂਦਾ ਗਿਆ ਸੀ, ਜਿੱਥੇ ਅਚਾਨਕ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ।
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਨਾਰਕੋਟਿਕਸ ਟੀਮ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਉਂਦਿਆਂ ਪੋਸਟਮਾਰਟਮ ਹਾਊਸ ਦੇ ਬਾਹਰ ਭਾਰੀ ਹੰਗਾਮਾ ਕੀਤਾ। ਜੰਮੂ ਦੇ ਰਹਿਣ ਵਾਲੇ ਇਸ ਜਵਾਨ ਦੀ ਮਾਂ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਛੁੱਟੀ 'ਤੇ ਆਇਆ ਹੋਇਆ ਸੀ ਅਤੇ 3 ਮਾਰਚ ਨੂੰ ਨਾਰਕੋਟਿਕਸ ਵਿਭਾਗ ਵਾਲੇ ਉਸ ਨੂੰ ਜੰਮੂ ਤੋਂ ਚੁੱਕ ਕੇ ਲੈ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਜਸਵਿੰਦਰ ਨੂੰ ਬੈਲਟਾਂ ਅਤੇ ਜੁੱਤੀਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ।
ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਹ ਕੁਦਰਤੀ ਮੌਤ ਨਹੀਂ ਸਗੋਂ ਕਤਲ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਅਤੇ ਤੱਥਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

