ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇ

4 ਪਿਸਤੌਲ, ਮੈਗਜ਼ੀਨ ਅਤੇ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
ਬੀਐੱਸਐੱਫ ਅਧਿਕਾਰੀ ਮੋਦੇ ਪਿੰਡ ਵਿਚੋਂ ਬਰਾਮਦ ਹਥਿਆਰ ਦਿਖਾਉਂਦੇ ਹੋਏ।
Advertisement

ਬੀਐੱਸਐੱਫ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਖਿਲਾਫ਼ ਤਕਨੀਕੀ ਢੰਗ ਤਰੀਕੇ ਨਾਲ ਜਵਾਬੀ ਕਾਰਵਾਈ ਕਰਦਿਆਂ 6 ਡਰੋਨ ਬੇਅਸਰ ਕਰਦਿਆਂ ਬਰਾਮਦ ਕੀਤੇ ਹਨ। ਇਨ੍ਹਾਂ ਦੇ ਨਾਲ 4 ਪਿਸਤੌਲ, ਮੈਗਜ਼ੀਨ ਅਤੇ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।

ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਤਕਨੀਕੀ ਜਵਾਬੀ ਕਾਰਵਾਈ ਤਹਿਤ ਰੋਕਿਆ ਅਤੇ ਉਸ ਨੂੰ ਬੇਅਸਰ ਕਰਕੇ ਜ਼ਮੀਨ ’ਤੇ ਸੁੱਟਿਆ ਹੈ। ਇਹ ਡਰੋਨ ਅਟਾਰੀ ਦੇ ਖੇਤਾਂ ਵਿੱਚੋਂ ਬਰਾਮਦ ਹੋਇਆ ਹੈ, ਜੋ ਕਿ ਡੀਜੇਆਈ ਮੈਂਵਿਕ ਤਿੰਨ ਕਲਾਸਿਕ ਸ਼੍ਰੇਣੀ ਦਾ ਹੈ। ਇਸ ਦੇ ਨਾਲ ਇੱਕ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਹੋਏ ਹਨ।

Advertisement

ਉਨ੍ਹਾਂ ਦੱਸਿਆ ਕਿ ਰਾਤ ਵੇਲੇ ਕੀਤੀ ਕਾਰਵਾਈ ਦੌਰਾਨ ਬੀਐੱਸਐੱਫ ਦੇ ਚੌਕਸ ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੋਦੇ ਨੇੜੇ ਇਸੇ ਢੰਗ ਤਰੀਕੇ ਨਾਲ ਤਕਨੀਕੀ ਕਾਰਵਾਈ ਨਾਲ ਪੰਜ ਡਰੋਨ ਨੂੰ ਰੋਕਿਆ ਅਤੇ ਧਰਤੀ ’ਤੇ ਸੁੱਟਿਆ ਹੈ। ਇਹ ਸਾਰੇ ਡਰੋਨ ਵੀ ਡੀਜੀਆਈ ਮੈਵਿਕ ਤਿੰਨ ਕਲਾਸਿਕ ਸ਼੍ਰੇਣੀ ਦੇ ਹਨ। ਇਨ੍ਹਾਂ ਦੇ ਨਾਲ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ਅਤੇ ਹੈਰੋਇਨ ਦੇ ਚਾਰ ਪੈਕੇਟ ਬਰਾਮਦ ਹੋਏ ਹਨ, ਜਿਨ੍ਹਾਂ ਵਿੱਚੋਂ ਇਕ ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਸੇ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਦੇ ਨਾਲ ਲੱਗਦੇ ਸਰਹੱਦੀ ਖੇਤਰ ਦੇ ਪਿੰਡ ਡਲ ਦੇ ਖੇਤਾਂ ਵਿੱਚੋਂ ਇੱਕ ਪਿਸਤੌਲ ਦੇ ਪੁਰਜ਼ੇ ਅਤੇ ਇੱਕ ਮੈਗਜ਼ੀਨ ਬਰਾਮਦ ਹੋਈ ਹੈ।

ਬੀਐੱਸਐੱਫ ਅਧਿਕਾਰੀ ਨੇ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਚੌਕਸੀ ਅਤੇ ਤੇਜ਼ੀ ਨਾਲ ਕੀਤੀ ਕਾਰਵਾਈ ਤਹਿਤ ਸਰਹੱਦ ਪਾਰੋਂ ਤਸਕਰੀ ਦੇ ਇਨ੍ਹਾਂ ਯਤਨਾਂ ਨੂੰ ਅਸਫਲ ਬਣਾ ਦਿੱਤਾ ਹੈ।

Advertisement
Show comments