DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar: ਕਾਊਂਟਰ ਇੰਟੈਲੀਜੈਂਸ ਵੱਲੋਂ 17 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ, ਚਾਰ ਦਿਨਾਂ ਵਿੱਚ 54 ਕਿਲੋ ਨਸ਼ਾ ਬਰਾਮਦ

ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤੀ ਜਾ ਰਹੀ ਸਿਲਵਰ ਰੰਗ ਦੀ ਕਾਰ ਵੀ ਕੀਤੀ ਗਈ ਜ਼ਬਤ

  • fb
  • twitter
  • whatsapp
  • whatsapp
Advertisement

ਪਿਛਲੇ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਅੰਮ੍ਰਿਤਸਰ, ਵਜੋਂ ਹੋਈ ਹੈ। 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਰੰਗ ਦੀ ਕਾਰ ਨੂੰ ਵੀ ਜ਼ਬਤ ਕੀਤਾ ਹੈ।

Advertisement

ਇਸ ਬਰਾਮਦਗੀ ਨਾਲ, ਸੀ ਆਈ ਅੰਮ੍ਰਿਤਸਰ ਨੇ ਮਹਿਜ਼ ਚਾਰ ਦਿਨਾਂ ਵਿੱਚ ਕੁੱਲ 54 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲੀਸ ਨੇ 27 ਕਿਲੋ ਅਤੇ 10 ਕਿਲੋ ਹੈਰੋਇਨ ਦੀਆਂ ਦੋ ਖੇਪਾਂ ਬਰਾਮਦ ਕੀਤੀਆਂ ਸਨ।

Advertisement

ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਸਰਹੱਦ ਪਾਰਲੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ।

ਅਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ ਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੇ ਡਰੋਨ ਰਾਹੀਂ ਸੁੱਟੀ ਗਈ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ-ਤਰਨਤਾਰਨ ਰੋਡ ’ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਡੀਲ ਕਰਨ ਦੀ ਸੰਭਾਵਨਾ ਹੈ।

ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾ ਲਗਾਇਆ ਅਤੇ ਫਲਾਈਓਵਰ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਡੀ ਜੀ ਪੀ ਨੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ ਐੱਸ ਓ ਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 16 ਸਤੰਬਰ ਨੂੰ 27 ਕਿਲੋ ਹੈਰੋਇਨ, ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀ ਐੱਕਸ 5 ਪਿਸਤੌਲ ਅਤੇ ਤਿੰਨ ਕਾਰਤੂਸਾਂ ਨਾਲ ਚਾਰ ਵਿਅਕਤੀ ਕਾਬੂ ਕੀਤੇ ਸਨ, ਜਦੋਂ ਕਿ 18 ਸਤੰਬਰ ਨੂੰ 10 ਕਿਲੋ ਹੈਰੋਇਨ ਨਾਲ ਇੱਕ ਵਿਅਕਤੀ ਕਾਬੂ ਕੀਤਾ ਸੀ। ਇਸੇ ਕੜੀ ਤਹਿਤ ਅੱਜ 17 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ ਕੀਤੇ ਹਨ।

Advertisement
×