ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਫਰਵਰੀ
ਡੀਜ਼ਲ ਤੇ ਪੈਟਰੋਲ ਦੀਆਂ ਨਿੱਤ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਕਾਂਗਰਸ ਵਲੋਂ ਸ਼ਹਿਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ। ਵਿਧਾਇਕ ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਕਚਹਿਰੀ ਚੌਕ ਅਤੇ ਕਾਂਗਰਸ ਸ਼ਹਿਰੀ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਬੱਸ ਅੱਡਾ ਨੇੜੇ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵੇ ਕੀਤੇ।