DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar Drug Arms: ਨਾਜਾਇਜ਼ ਹਥਿਆਰ ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਡੀ ਜੀ ਪੀ ਨੇ ਦਿੱਤੀ ਜਾਣਕਾਰੀ

  • fb
  • twitter
  • whatsapp
  • whatsapp
Advertisement

Amritsar Drug Arms: ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। ਇਸ ਸਬੰਧ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 12 ਗੈਰ-ਕਾਨੂੰਨੀ ਪਿਸਤੌਲ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ-ਆਧਾਰਿਤ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ ਜੋ ਅਪਰਾਧਿਕ ਤੱਤਾਂ ਵਿੱਚ ਸਪਲਾਈ ਲਈ ਡਰੋਨ-ਆਧਾਰਿਤ ਖੇਪਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ । ਲੋਕਾਂ ਕੋਲੋ ਜਬਰੀ ਵਸੂਲੀ ਦੇ ਸਬੰਧ ਵਿੱਚ ਡਰਾਉਣ ਲਈ ਘਰਾਂ ਅਤੇ ਦੁਕਾਨਾਂ 'ਤੇ ਫਾਇਰਿੰਗ ਕਰਨ ਲਈ ਹਥਿਆਰਾਂ ਦੀ ਵਰਤੋਂ ਕਰਦੇ ਸਨ।

Advertisement

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿਖੇ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਵਿੱਚ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

Advertisement

Advertisement
×