ਅੰਮ੍ਰਿਤਸਰ: ਨਸ਼ਾ ਤਸਕਰ 5 ਕਿਲੋ ਹੈਰੋਇਨ ਸਣੇ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾੲੀ ਨੂੰ ਦਿੱਤਾ ਅੰਜਾਮ
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਵਿਚ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਰਾਜਪਾਲ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ’ਚੋਂ 5.025 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Advertisement
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਇਸ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਇੱਕ ਪਾਕਿਸਤਾਨ ਅਧਾਰਿਤ ਹੈਂਡਲਰ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਸੀ। ਉਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਲਈ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਪੁਲੀਸ ਨੇ ਛੇਹਰਟਾ ਥਾਣਾ ਅੰਮ੍ਰਿਤਸਰ ਵਿਚ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਸਮੁੱਚੇ ਨੈੱਟਵਰਕ ਅਤੇ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
Advertisement