DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar: ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ; ਕੇਸ਼ਵ ਸ਼ਿਵਾਲਾ ਗੈਂਗ ਦੇ ਤਿੰਨ ਸ਼ੂਟਰ ਗੋਲੀ ਲੱਗਣ ਨਾਲ ਜ਼ਖ਼ਮੀ

5 ਵਿਦੇਸ਼ੀ ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ 

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਵਿੱਚ ਅੱਜ ਸ਼ਾਮ ਪੁਲੀਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਇੱਕ ਪੱਕੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਦੇ ਸਰਗਰਮ ਸ਼ੂਟਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਇਸ ਦੌਰਾਨ ਪੁਲੀਸ ਅਤੇ ਮੁਲਜ਼ਮਾਂ ਵਿਚਾਲੇ ਆਹਮੋ-ਸਾਹਮਣੇ ਗੋਲੀਆਂ ਵੀ ਚੱਲੀਆਂ, ਜਿਸ ਵਿੱਚ ਤਿੰਨ ਮੁਲਜ਼ਮ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।

ਮੁਕਾਬਲੇ ਅਤੇ ਪੂਰੇ ਅਪਰੇਸ਼ਨ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਅਤੇ ਟਾਰਗੇਟ ਕਿਲਿੰਗ ਦੀ ਕਥਿਤ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ।

Advertisement

ਪੁਲੀਸ ਕਮਿਸ਼ਨਰ ਮੁਤਾਬਕ ਪੂਰੇ ਮਾਮਲੇ ਦੀ ਸ਼ੁਰੂਆਤ ਇੱਕ ਗੁਪਤ ਸੂਚਨਾ ਤੋਂ ਹੋਈ। ਪੱਕੀ ਸੂਚਨਾ ਦੇ ਆਧਾਰ ’ਤੇ ਛੇਹਰਟਾ ਥਾਣੇ ਦੇ ਐੱਸ ਐੱਚ ਓ ਬਲਵਿੰਦਰ ਸਿੰਘ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਪੁਲੀਸ ਟੀਮ ਨੇ ਸਭ ਤੋਂ ਪਹਿਲਾਂ ਵਿਸ਼ਾਲ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ .30 ਬੋਰ ਦੀ ਇੱਕ ਗਲੌਕ ਪਿਸਤੌਲ ਬਰਾਮਦ ਕੀਤੀ ਗਈ। ਵਿਸ਼ਾਲ ਨੂੰ ਹਿਰਾਸਤ ਵਿੱਚ ਲੈ ਕੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਹੋਰ ਸਾਥੀ ਥਾਂਦਾ ਰੋਡ ਨੇੜੇ ਝਾੜੀਆਂ ਅਤੇ ਜੰਗਲਨੁਮਾ ਇਲਾਕੇ ਵਿੱਚ ਲੁਕੇ ਹੋਏ ਹਨ। ਪੁਲੀਸ ਮੁਤਾਬਕ ਉਹ ਕਿਸੇ ਵੱਡੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਵਿਸ਼ਾਲ ਦੇ ਇਸ਼ਾਰੇ ਦੀ ਉਡੀਕ ਕਰ ਰਹੇ ਸਨ। ਸੂਚਨਾ ਮਿਲਦੇ ਹੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ।

Advertisement

ਪੁਲੀਸ ਵੱਲੋਂ ਲਾਊਡਸਪੀਕਰ ਰਾਹੀਂ ਬਦਮਾਸ਼ਾਂ ਨੂੰ ਵਾਰ-ਵਾਰ ਸਰੰਡਰ ਕਰਨ ਦੀ ਅਪੀਲ ਕੀਤੀ ਗਈ। ਪੁਲੀਸ ਚਿਤਾਵਨੀ ਨੂੰ ਅਣਦੇਖਾ ਕਰਦਿਆਂ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲੀਸ ਪਾਰਟੀ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਚਾਰ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਪੁਲੀਸ ਨੇ ਚਾਰਾਂ ਨੂੰ ਕਾਬੂ ਕਰ ਲਿਆ।

ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਮੁੱਢਲੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਛਿੰਦਾ ਪਹਿਲਵਾਨ ਵਾਸੀ ਫਿਰੋਜ਼ਪੁਰ, ਸ਼ਿਵਮ ਉਰਫ਼ ਸ਼ਿਵਾ ਵਾਸੀ ਫਰੀਦਕੋਟ ਅਤੇ ਲਵਕੇਸ਼ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਚੌਥੇ ਸਾਥੀ ਰਾਜਵਿੰਦਰ ਵਾਸੀ ਅੰਮ੍ਰਿਤਸਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 5 ਪਿਸਤੌਲ ਸਮੇਤ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਕਮਿਸ਼ਨਰ ਨੇ ਦੱਸਿਆ ਕਿ ਇਹ ਪੂਰਾ ਅਪਰੇਸ਼ਨ ਡੀ ਸੀ ਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ, ਡੀ ਸੀ ਪੀ ਸਿਟੀ ਅਤੇ ਏ ਡੀ ਸੀ ਪੀ ਸਿਟੀ-2 ਦੀ ਨਿਗਰਾਨੀ ਹੇਠ ਹੋਇਆ।

Advertisement
×