DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar Encounter: ਪੁਲੀਸ ਮੁਕਾਬਲੇ ’ਚ ਇੱਕ ਬਦਮਾਸ਼ ਜ਼ਖਮੀ; ਦੋ ਕਾਬੂ

ਜੰਡਿਆਲਾ ਗੁਰੂ ਦੇ ਨਜ਼ਦੀਕੀ ਥਾਣਾ ਖਲਚੀਆਂ ਅਧੀਨ ਆਉਂਦੇ ਪਿੰਡ ਤਿਮੋਵਾਲ ਦੀ ਨਹਿਰ ਉੱਤੇ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਉਸ ਦਾ ਦੂਜਾ ਸਾਥੀ ਪੁਲੀਸ ਦੀ ਗ੍ਰਿਫ਼ਤ ਵਿੱਚ ਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ...

  • fb
  • twitter
  • whatsapp
  • whatsapp
featured-img featured-img
ਐਸਐਸਪੀ ਤੇ ਹੋਰ ਪੁਲੀਸ ਕਰਮਚਾਰੀ ਕਾਰਵਾਈ ਕਰਦੇ ਹੋਏ ਅਤੇ ਬਦਮਾਸ਼ਾਂ ਕੋਲੋਂ ਬਰਾਮਦ ਪਿਸਤੌਲ ਅਤੇ ਮੋਟਰਸਾਈਕਲ। ਫੋਟੋ:ਬੇਦੀ
Advertisement

ਜੰਡਿਆਲਾ ਗੁਰੂ ਦੇ ਨਜ਼ਦੀਕੀ ਥਾਣਾ ਖਲਚੀਆਂ ਅਧੀਨ ਆਉਂਦੇ ਪਿੰਡ ਤਿਮੋਵਾਲ ਦੀ ਨਹਿਰ ਉੱਤੇ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਉਸ ਦਾ ਦੂਜਾ ਸਾਥੀ ਪੁਲੀਸ ਦੀ ਗ੍ਰਿਫ਼ਤ ਵਿੱਚ ਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਿਹਾਤੀ ਕਵਲਪ੍ਰੀਤ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਨਦੀਪ ਸਿੰਘ ਅਮਨਾ (ਵਾਸੀ ਗੁਰਦਾਸਪੁਰ), ਜੋ ਕਿ ਹਾਲ ਹੀ ਵਿੱਚ ਵਿਦੇਸ਼ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ, ਦੇ ਦੋ ਸ਼ੂਟਰਾਂ ਦੀ ਪਛਾਣ ਹੀਰਾ ਸਿੰਘ ਅਤੇ ਲਵਪ੍ਰੀਤ (ਦੋਵੇਂ ਵਾਸੀ ਧਰਦਿਉ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਅਮਨਾ ਉੱਪਰ ਕਤਲ, ਫਿਰੌਤੀ ਅਤੇ ਐਨਡੀਪੀਐਸ (NDPS) ਦੇ 6 ਤੋਂ 7 ਮਾਮਲੇ ਦਰਜ ਹਨ ਅਤੇ ਮੁਕਾਬਲੇ ਤੋਂ ਬਾਅਦ ਕਾਬੂ ਕੀਤੇ ਗਏ ਇਹਨਾਂ ਸ਼ੂਟਰਾਂ ਵਿੱਚੋਂ ਹੀਰਾ ਸਿੰਘ ਉੱਪਰ 302 (ਕਤਲ) ਦਾ ਪਰਚਾ ਦਰਜ ਹੈ।

Advertisement

ਐਸਐਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਥਾਣਾ ਖਲਚੀਆਂ ਦੀ ਪੁਲੀਸ ਅਤੇ ਸੀਆਈਏ (CIA) ਸਟਾਫ਼ ਵੱਲੋਂ ਨਾਕੇਬੰਦੀ ਦੌਰਾਨ ਜਦੋਂ ਮੋਟਰਸਾਈਕਲ 'ਤੇ ਆਉਂਦੇ ਇਹਨਾਂ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਨ੍ਹਾਂ ਨੇ ਪੁਲੀਸ ਉੱਪਰ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਜਵਾਬੀ ਕਾਰਵਾਈ ਵਿੱਚ ਕੀਤੀ ਗਈ ਫਾਇਰਿੰਗ ਦੌਰਾਨ ਬਦਮਾਸ਼ ਹੀਰਾ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Advertisement

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਖਲਚੀਆਂ ਦੇ ਐਸਐਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਇਹਨਾਂ ਬਦਮਾਸ਼ਾਂ ਕੋਲੋਂ ਇੱਕ 30 ਬੋਰ ਦਾ ਆਟੋਮੈਟਿਕ (ਸਵੈ-ਚਾਲਕ) ਪਿਸਤੌਲ, ਇੱਕ 9 ਐਮਐਮ ਦਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਕਾਬੂ ਕੀਤੇ ਦੋਵਾਂ ਬਦਮਾਸ਼ਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
×