DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar Excise Inspector Exam: ਐਕਸਾਈਜ਼ ਇੰਸਪੈਕਟਰ ਦੀ ਪ੍ਰੀਖਿਆ ਦੇਣ ਪਹੁੰਚੇ ਉਮੀਦਵਾਰਾਂ ਵੱਲੋਂ ਹੰਗਾਮਾ; ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਿਆ

ਮਾਲ ਰੋਡ ਸਥਿਤ ‘ਸਰਕਾਰੀ ਸਕੂਲ ਆਫ਼ ਐਮੀਨੈਂਸ’ ਦੇ ਗੇਟ ਬਾਹਰ ਖੜ੍ਹੇ ਰਹੇ 50 ਦੇ ਕਰੀਬ ਪ੍ਰੀਖਿਆਰਥੀ; ਪ੍ਰਬੰਧਕਾਂ ਖ਼ਿਲਾਫ਼ ਰੋਸ

  • fb
  • twitter
  • whatsapp
  • whatsapp
featured-img featured-img
ਐਕਸਾਈਜ਼ ਇੰਸਪੈਕਟਰ ਦੀ ਪ੍ਰੀਖਿਆ ਦੇਣ ਪਹੁੰਚੇ ਉਮੀਦਵਾਰਾਂ ਵੱਲੋਂ ਹੰਗਾਮਾ; ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਿਆ
Advertisement

Amritsar Excise Inspector Exam: ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ‘ਸਰਕਾਰੀ ਸਕੂਲ ਆਫ਼ ਐਮੀਨੈਂਸ’ ਵਿੱਚ ਐਕਸਾਈਜ਼ (ਆਬਕਾਰੀ) ਇੰਸਪੈਕਟਰ ਦੀ ਭਰਤੀ ਪ੍ਰੀਖਿਆ ਦੇਣ ਪਹੁੰਚੇ ਦਰਜਨਾਂ ਉਮੀਦਵਾਰਾਂ ਨੂੰ ਉਸ ਵੇਲੇ ਭਾਰੀ ਪਰੇਸ਼ਾਨੀ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪਿਆ, ਜਦੋਂ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਭੜਕੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਦੇ ਮੁੱਖ ਗੇਟ ਦੇ ਬਾਹਰ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਵੱਲੋਂ ਲਈ ਜਾ ਰਹੀ ਇਸ ਪ੍ਰੀਖਿਆ ਦਾ ਸਮਾਂ ਸਵੇਰੇ 10:30 ਵਜੇ ਨਿਰਧਾਰਿਤ ਕੀਤਾ ਗਿਆ ਸੀ। ਪ੍ਰੀਖਿਆ ਕੇਂਦਰ ਦੇ ਬਾਹਰ ਮੌਜੂਦ ਉਮੀਦਵਾਰਾਂ ਨੇ ਦੋਸ਼ ਲਾਇਆ ਕਿ ਉਹ ਪੇਪਰ ਦੇ ਤੈਅ ਸਮੇਂ ਅਤੇ ਐਂਟਰੀ ਬੰਦ ਹੋਣ ਦੀ ਆਖ਼ਰੀ ਮਿਆਦ ਤੋਂ ਪਹਿਲਾਂ ਹੀ ਕੇਂਦਰ ’ਤੇ ਪਹੁੰਚ ਗਏ ਸਨ, ਪਰ ਇਸ ਦੇ ਬਾਵਜੂਦ ਸੁਰੱਖਿਆ ਕਰਮੀਆਂ ਅਤੇ ਸਕੂਲ ਪ੍ਰਬੰਧਕਾਂ ਨੇ ਗੇਟ ਬੰਦ ਕਰ ਦਿੱਤੇ ਅਤੇ ਉਨ੍ਹਾਂ ਨੂੰ ਅੰਦਰ ਜਾਣ ਨਹੀਂ ਦਿੱਤਾ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਤਕਰੀਬਨ 50 ਦੇ ਕਰੀਬ ਉਮੀਦਵਾਰ ਪ੍ਰੀਖਿਆ ਕੇਂਦਰ ਦੇ ਮੁੱਖ ਗੇਟ ਦੇ ਬਾਹਰ ਹੀ ਖੜ੍ਹੇ ਰਹਿ ਗਏ ਅਤੇ ਅੰਦਰ ਜਾਣ ਲਈ ਮਿੰਨਤਾਂ ਕਰਦੇ ਰਹੇ। ਉਮੀਦਵਾਰਾਂ ਦਾ ਕਹਿਣਾ ਹੈ ਕਿ ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਉਹ ਇਸ ਮੁਕਾਬਲੇ ਦੀ ਪ੍ਰੀਖਿਆ ਲਈ ਪਹੁੰਚੇ ਸਨ, ਪਰ ਪ੍ਰਬੰਧਕਾਂ ਦੇ ਅੜੀਅਲ ਵਤੀਰੇ ਅਤੇ ਬਿਨਾਂ ਕਿਸੇ ਸੰਤੋਸ਼ਜਨਕ ਕਾਰਨ ਦੇ ਐਂਟਰੀ ਰੋਕੇ ਜਾਣ ਕਾਰਨ ਉਨ੍ਹਾਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ।

Advertisement

ਪ੍ਰੀਖਿਆ ਕੇਂਦਰ ਦੇ ਬਾਹਰ ਲੰਬੇ ਸਮੇਂ ਤੱਕ ਹੰਗਾਮੇ ਅਤੇ ਚਿੰਤਾ ਦਾ ਮਾਹੌਲ ਬਣਿਆ ਰਿਹਾ। ਉੱਥੇ ਮੌਜੂਦ ਮਾਪਿਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿ ਜੇਕਰ ਬੱਚੇ ਸਮੇਂ ਸਿਰ ਪਹੁੰਚੇ ਸਨ ਤਾਂ ਉਨ੍ਹਾਂ ਨੂੰ ਪ੍ਰੀਖਿਆ ਤੋਂ ਵਾਂਝੇ ਕਿਉਂ ਰੱਖਿਆ ਗਿਆ। ਦੂਜੇ ਪਾਸੇ, ਇਸ ਪੂਰੇ ਵਿਵਾਦ ਅਤੇ ਉਮੀਦਵਾਰਾਂ ਦੇ ਦੋਸ਼ਾਂ ਸਬੰਧੀ ਪ੍ਰੀਖਿਆ ਪ੍ਰਬੰਧਨ ਜਾਂ ਸਕੂਲ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਂ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ।

Advertisement

Advertisement
×