DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar Firing News: ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ; ਇੱਕ ਦੀ ਮੌਤ; ਤਿੰਨ ਜ਼ਖਮੀ

  ਸਥਾਨਕ ਸੁਲਤਾਨਵਿੰਡ ਰੋਡ ਤੇ ਡਰੰਮਾਂ ਵਾਲੇ ਬਾਜ਼ਾਰ ਵਿੱਚ ਮਾਮੂਲੀ ਮਾਮਲੇ ਨੂੰ ਲੈ ਕੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਦਵਿੰਦਰ ਸਿੰਘ ਵਜੋਂ ਹੋਈ ਹੈ ਜਦੋਂ ਕਿ ਜ਼ਖਮੀਆਂ...

  • fb
  • twitter
  • whatsapp
  • whatsapp
Advertisement

ਸਥਾਨਕ ਸੁਲਤਾਨਵਿੰਡ ਰੋਡ ਤੇ ਡਰੰਮਾਂ ਵਾਲੇ ਬਾਜ਼ਾਰ ਵਿੱਚ ਮਾਮੂਲੀ ਮਾਮਲੇ ਨੂੰ ਲੈ ਕੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ।

Advertisement

ਮ੍ਰਿਤਕ ਵਿਅਕਤੀ ਦੀ ਸ਼ਨਾਖਤ ਦਵਿੰਦਰ ਸਿੰਘ ਵਜੋਂ ਹੋਈ ਹੈ ਜਦੋਂ ਕਿ ਜ਼ਖਮੀਆਂ ਵਿੱਚ ਬਲਵਿੰਦਰ ਸਿੰਘ ਰਾਜਾ, ਅਜਮੇਰ ਸਿੰਘ ਅਤੇ ਅਰੁਣ ਸ਼ਾਮਲ ਹਨ।

Advertisement

ਥਾਣਾ ਬੀ ਡਿਵੀਜ਼ਨ ਦੇ ਇਲਾਕੇ ਡਰੰਮਾਂ ਵਾਲਾ ਬਾਜ਼ਾਰ ਵਿਖੇ ਦੋ ਧਿਰਾਂ ਦੀ ਆਪਸੀ ਤਕਰਾਰਬਾਜ਼ੀ ਕਾਰਨ ਚੱਲੀ ਗੋਲੀ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਏਡੀਸੀਪੀ ਸਿਟੀ 3 ਹਰਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਬੀਤੀ ਦੇਰ ਰਾਤ ਵਾਪਰੀ ਇਸ ਘਟਨਾ ਬਾਰੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵੀ ਵਾਇਰਲ ਹੋਈ ਹੈ।

ਸੂਚਨਾ ਮਿਲਣ ਤੋਂ ਬਾਅਦ ਥਾਣਾ ਬੀ ਡਿਵੀਜ਼ਨ ਦੇ ਐਸਐਚ ਓ ਬਲਵਿੰਦਰ ਸਿੰਘ ਹਸਪਤਾਲ ਵਿੱਚ ਪੁਲੀਸ ਪਾਰਟੀ ਸਮੇਤ ਪੁੱਜੇ ਜਿੱਥੇ ਜ਼ਖਮੀ ਹੋਏ ਬਲਵਿੰਦਰ ਸਿੰਘ ਰਾਜਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਉਹ ਟੈਕਸੀ ਦਾ ਕੰਮ ਕਰਦਾ ਹੈ। ਉਸਨੇ ਦੱਸਿਆ ਕਿ ਉਸਦੇ ਘਰ ਕੋਲੋਂ ਜਸਕਰਨ ਸਿੰਘ ਉਰਫ ਟਮਾਟਰ ਨਾਂ ਦਾ ਵਿਅਕਤੀ ਤੇਜ਼ ਰਫਤਾਰ ਕਾਰ ਲੈ ਕੇ ਲੰਘਿਆ ਸੀ ਤਾਂ ਉਸ ਦੇ ਘਰਦਿਆਂ ਨੇ ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ। ਉਸਨੇ ਦੱਸਿਆ ਕਿ ਰਾਤ ਜਦੋਂ ਉਹ ਆਪਣੀ ਟੈਕਸੀ ਲੈ ਕੇ ਘਰ ਆਇਆ ਅਤੇ ਘਰ ਦੇ ਬਾਹਰ ਕਾਰ ਸਾਫ ਕਰ ਰਿਹਾ ਸੀ ਤਾਂ ਇਹ ਵਿਅਕਤੀ ਮੁੜ ਤੇਜ਼ ਰਫਤਾਰ ਕਾਰ ਲੈ ਕੇ ਲੰਘਿਆ। ਜਦੋਂ ਉਸਨੇ ਉਸਨੂੰ ਸਮਝਾਉਣ ਦਾ ਯਤਨ ਕੀਤਾ ਤਾਂ ਉਸ ਨੇ ਗਾਲੀ ਗਲੋਚ ਕੀਤੀ। ਉਸਨੇ ਫੋਨ ਕਰਕੇ ਜਸਕਰਨ ਸਿੰਘ ਦੇ ਇਸ ਵਤੀਰੇ ਤੇ ਸਖਤ ਇਤਰਾਜ਼ ਕੀਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫੋਨ ਉੱਪਰ ਹੀ ਦੋਵਾਂ ਵਿਚਾਲੇ ਤਿੱਖੀ ਤਕਰਾਰ ਹੋਈ। ਇਸ ਦੌਰਾਨ ਬਲਵਿੰਦਰ ਸਿੰਘ ਰਾਜਾ ਨੇ ਆਪਣੇ ਸਾਥੀਆਂ ਦਵਿੰਦਰ ਸਾਹਿਬ, ਅਜਮੇਰ ਸਿੰਘ ਅਤੇ ਅਰੁਣ ਨੂੰ ਆਪਣੇ ਕੋਲ ਸੱਦ ਲਿਆ। ਦੂਜੇ ਪਾਸੇ ਜਸਕਰਨ ਸਿੰਘ ਆਪਣੇ ਕੁਝ ਸਾਥੀਆਂ ਨੂੰ ਲੈ ਕੇ ਮੌਕੇ ਤੇ ਪੁੱਜ ਗਿਆ, ਜਿਸ ਵਿੱਚ ਰਾਹੁਲ ਤੇ ਹੋਰ ਅਣਪਛਾਤੇ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਜ਼ਖਮੀ ਹੋਏ ਰਾਜਾ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਦੂਜੀ ਧਿਰ ਨੇ ਮੌਕੇ ਤੇ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਦਵਿੰਦਰ ਸਾਹਿਬ ਦੇ ਪੇਟ ਵਿੱਚ ਗੋਲੀ ਲੱਗੀ ਅਤੇ ਬਾਕੀਆਂ ਦੇ ਲੱਤਾਂ ਤੇ ਬਾਹਵਾਂ ਵਿੱਚ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਏ ਜਿਨਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਦੀ ਮੌਤ ਹੋ ਗਈ। ਜਦੋਂ ਕਿ ਬਾਕੀ ਜ਼ਖਮੀ ਜ਼ੇਰੇ ਇਲਾਜ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਖਿਆ ਕਿ ਇਹ ਆਪਸੀ ਰੰਜ਼ਿਸ਼ ਦਾ ਮਾਮਲਾ ਹੈ।

Advertisement
×