DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar: ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮ ਗ੍ਰਿਫਤਾਰ; 10 ਪਿਸਤੌਲ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦਸ ਪਿਸਤੌਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰਡਰ ਰੇਂਜ ਦੇ ਡੀ ਆਈ ਜੀ ਹਰਮਨਬੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸ...

  • fb
  • twitter
  • whatsapp
  • whatsapp
Advertisement
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦਸ ਪਿਸਤੌਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰਡਰ ਰੇਂਜ ਦੇ ਡੀ ਆਈ ਜੀ ਹਰਮਨਬੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸ ਐੱਸ ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇੱਕ ਮਾਮਲੇ ਵਿੱਚ ਪੁਲੀਸ ਨੇ ਜਸਕਰਨ ਸਿੰਘ ਉਰਫ਼ ਨੋਨਾ ਵਾਸੀ ਲੋਪੋਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕੋਲੋਂ ਪੰਜ ਪਿਸਤੌਲ, 9 ਮੈਗਜ਼ੀਨ ਅਤੇ 20 ਰੌਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿੱਚ ਥਾਣਾ ਲੋਪੋਕੇ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਭਗੋੜੇ ਕਰਾਰ ਦਿੱਤੇ ਗਏ ਮੁਲਜ਼ਮ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਉਸ ਦੇ ਕੋਲੋਂ 400 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ।

Advertisement

ਇੱਕ ਹੋਰ ਪੁਰਾਣੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਸ਼ਨਾਖਤ ਰਵਲਜੀਤ ਸਿੰਘ ਅਤੇ ਨਿਸ਼ਾਨ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ ਅਤੇ ਅੱਠ ਰੌਂਦ ਬਰਾਮਦ ਹੋਏ ਹਨ।

Advertisement

ਹਾਲ ਹੀ ਵਿੱਚ ਪੁਲੀਸ ਵੱਲੋਂ ਦੋ ਹੈਂਡ ਗ੍ਰੇਨੇਡ ਅਤੇ ਸੱਤ ਪਿਸਤੌਲਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਹਰਵੰਤ ਸਿੰਘ ਹੈਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਪਹਿਲਾਂ ਜੇਲ੍ਹ ਵਿੱਚ ਬੰਦ ਸੀ। ਇਸ ਮਾਮਲੇ ਵਿੱਚ ਪਹਿਲਾਂ ਦੋ ਮੁਲਜ਼ਮਾਂ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੇ ਤਾਰ ਜੇਲ੍ਹ ਵਿੱਚ ਬੰਦ ਇਸ ਮੁਲਜ਼ਮ ਨਾਲ ਜੁੜੇ ਹੋਏ ਸਨ, ਜਿਸ ਨੂੰ ਪੁਲੀਸ ਨੇ ਹੁਣ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ।

Advertisement
×