
ਅੰਮ੍ਰਿਤਸਰ ਵਿੱਚ ਫਲੈਗ ਮਾਰਚ ਕਰਦੇ ਹੋਏ ਸੁਰੱਖਿਆ ਬਲ।
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 23 ਮਾਰਚ
ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਖ-ਵੱਖ ਥਾਵਾਂ ’ਤੇ ਫਲੈਗ ਮਾਰਚ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਥਾਣਾ ਏ-ਡਿਵੀਜ਼ਨ ਮੁਖੀ ਇੰਸਪੈਕਟਰ ਰਾਜਵਿੰਦਰ ਕੌਰ ਅਤੇ ਸਬ-ਇੰਸਪੈਕਟਰ ਦੀਪਕ ਕੁਮਾਰ ਇੰਚਾਰਜ ਪੁਲੀਸ ਚੌਕੀ ਬੱਸ ਸਟੈਂਡ ਅੰਮ੍ਰਿਤਸਰ ਵਲੋਂ ਏ.ਆਰ.ਐਫ ਤੇ ਲੋਕਲ ਪੁਲੀਸ ਸਮੇਤ ਕੁੱਲ 150 ਜਵਾਨਾਂ ਵਲੋਂ ਬੱਸ ਸਟੈਂਡ ਦੇ ਆਲੇ-ਦੁਆਲੇ ਦੇ ਇਲਾਕੇ ਬਾਜ਼ਾਰ ਰਾਮ ਬਾਗ, ਹਾਲ ਗੇਟ, ਮਹਾਂ ਸਿੰਘ ਗੇਟ, ਚਿੱਟਾ ਗੁੰਬਦ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸੇ ਤਰ੍ਹਾਂ ਮੁੱਖ ਥਾਣਾ ਬੀ-ਡਿਵੀਜ਼ਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਵੱਲੋਂ ਵੀ ਸਮੇਤ ਫੋਰਸ ਥਾਣਾ ਬੀ-ਡਿਵੀਜ਼ਨ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ