DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar: 20 ਕਿਲੋ ਹੈਰੋਇਨ ਸਮੇਤ ਚਾਰ ਕਾਬੂ; ਇੱਕ ਹਫ਼ਤੇ ਵਿੱਚ 74 ਕਿਲੋ ਹੈਰੋਇਨ ਬਰਾਮਦ

ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ

  • fb
  • twitter
  • whatsapp
  • whatsapp
Advertisement

ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ, ਦੀਪਕ ਬਖ਼ਸ਼ੀ ਵਾਸੀ ਪ੍ਰਤਾਪ ਬਾਜ਼ਾਰ, ਰਿਸ਼ਭ ਕੁਮਾਰ ਵਾਸੀ ਗੋਲਡਨ ਐਵੀਨਿਊ ਅਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ ਵਜੋਂ ਹੋਈ ਹੈ। ਸਾਰੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ। ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਵੱਲੋਂ ਖੇਪਾਂ ਸਪਲਾਈ ਕਰਨ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

Advertisement

ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਤਾਜ਼ਾ ਬਰਾਮਦਗੀ ਨਾਲ ਸੀ ਆਈ ਨੇ ਮਹਿਜ਼ ਇੱਕ ਹਫ਼ਤੇ ਵਿੱਚ ਹੀ ਕੁੱਲ 74 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਦੁਬਈ ਸਥਿਤ ਇੱਕ ਨਸ਼ਾ ਤਸਕਰ ਵੱਲੋਂ ਆਪਣੇ ਪੰਜਾਬ-ਅਧਾਰਤ ਕਾਰਕੁਨਾਂ ਅਤੇ ਵਿਦੇਸ਼ੀ ਤਸਕਰਾਂ ਦੇ ਤਾਲਮੇਲ ਨਾਲ ਚਲਾਇਆ ਜਾ ਰਿਹਾ ਸੀ।

Advertisement

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 27 ਕਿਲੋ, 10 ਕਿਲੋ ਅਤੇ 17 ਕਿਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਸਨ।

ਉੱਥੇ ਹੀ ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀ ਸੀ ਆਈ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਦੁਬਈ-ਅਧਾਰਤ ਤਸਕਰ ਦੇ ਸਾਥੀਆਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਇੱਕ ਵੱਡੀ ਖੇਪ ਪਿੰਡ ਰਾਜਾਤਾਲ ਦੇ ਸਰਹੱਦੀ ਖੇਤਰ ਤੋਂ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਆ ਰਹੇ ਹਨ। ਇਸ ’ਤੇ ਫ਼ੌਰੀ ਕਾਰਵਾਈ ਕਰਦਿਆਂ ਪੁਲੀਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਇਨ੍ਹਾਂ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਅਤੇ ਇਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement
×