DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ: 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂ

Punjab news ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ...

  • fb
  • twitter
  • whatsapp
  • whatsapp
Advertisement

Punjab news ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਇਹ ਜਾਣਕਾਰੀ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਜਗਰੂਪ ਸਿੰਘ ਵਾਸੀ ਸਾਂਘਨਾ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਮੋਟਰਸਾਈਕਲ ਅਤੇ ਚਿੱਟੇ ਰੰਗ ਦਾ ਸਕੂਟਰ,  ਜਿਸ ਦੀ ਵਰਤੋਂ ਉਹ ਖੇਪ ਡਲਿਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕੀਤਾ ਹੈ।

Advertisement

ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲੀਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਲਿਵਰ ਕਰਨਗੇ। ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

Advertisement

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ।

ਡੀਜੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ - ਯੁਵਰਾਜ ਅਤੇ ਵਰਿੰਦਰ  ਨੇ ਆਪਣੇ ਇੱਕ ਹੋਰ ਸਾਥੀ ਜੁਗਰਾਜ ਸਿੰਘ ਬਾਰੇ ਖੁਲਾਸਾ ਕੀਤਾ, ਜਿਸ ਨੂੰ ਬਾਅਦ ਵਿੱਚ ਅੰਮ੍ਰਿਤਸਰ ਸਿਟੀ ਤੋਂ 3.90 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×