ਅੰਮ੍ਰਿਤਸਰ: ਚਾਰ ਜਣੇ ਹਥਿਆਰਾਂ ਸਮੇਤ ਕਾਬੂ
ਬੀਐੱਸਐੱਫ ਤੇ ਪੁਲੀਸ ਦੀ ਟੀਮ ਨੇ ਸਾਂਝੇ ਅਪਰੇਸ਼ਨ ਦੌਰਾਨ ਅੱਠ ਪਿਸਤੌਲ ਬਰਾਮਦ ਕੀਤੇ
Advertisement
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਬੀਐੱਸਐੱਫ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ ਚਾਰ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
Advertisement
ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਉੱਤੇ ਇਕ ਪੋਸਟ ਵਿਚ ਦੱਸਿਆ ਕਿ ਪੁਲੀਸ ਨੇ ਇਸ ਆਪਰੇਸ਼ਨ ਦੌਰਾਨ ਅੱਠ ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਪੰਜ ਪਿਸਤੌਲ ਪੁਆਇੰਟ 30 ਕੈਲੀਬਰ ਦੇ ਅਤੇ ਤਿੰਨ ਨੌਂ ਐਮਐਮ ਕੈਲੀਬਰ ਦੇ ਹਨ। ਇਸ ਤੋਂ ਇਲਾਵਾ ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿਚ ਕੇਸ ਦਰਜ ਕੀਤਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਸੰਪਰਕ ਸੂਤਰਾਂ ਅਤੇ ਸਮੁੱਚੇ ਨੈਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਹੱਦ ਪਾਰ ਹਥਿਆਰ ਤਸਕਰੀ ਨਾਲ ਸਬੰਧਤ ਮਾਮਲਾ ਹੈ।
Advertisement