Amritsar : ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ, ਜਿਸ ਦੇ ਤਾਰ ਸਰਹੱਦ ਪਾਰ ਨਾਲ ਵੀ ਜੁੜੇ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਐਕਸ 'ਤੇ ਇੱਕ ਪੋਸਟ...
ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ, ਜਿਸ ਦੇ ਤਾਰ ਸਰਹੱਦ ਪਾਰ ਨਾਲ ਵੀ ਜੁੜੇ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਐਕਸ 'ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ।
ਇਸ ਕਾਰਵਾਈ ਦੌਰਾਨ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇੱਕ PX5 30 ਬੋਰ, ਤਿੰਨ 32 ਬੋਰ ਅਤੇ ਦੋ 30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਦੇ ਨਾਲ ਹੀ ਸੱਤ ਜ਼ਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਮੰਗਵਾਉਂਦੇ ਸਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਸ਼ੱਕ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕਰ ਰਿਹਾ ਸੀ ਅਤੇ ਪੰਜਾਬ ਭਰ ਵਿੱਚ ਅਪਰਾਧਿਕ ਅਨਸਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ।
ਪੁਲੀਸ ਨੇ ਦੱਸਿਆ ਕਿ ਥਾਣਾ ਸਿਵਲ ਲਾਈਨਜ਼ ਵਿਖੇ ਐਫਆਈਆਰ (FIR) ਦਰਜ ਕਰ ਲਈ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

