DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar: ਅਧਿਆਪਕ ਦੇ ਕਤਲ ਦੀ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ

ਜਥੇਦਾਰ ਨੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਫਾਈਲ ਫੋਟੋ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਪੈਂਦੇ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ-ਦਿਹਾੜੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ।

ਜਥੇਦਾਰ ਗੜਗੱਜ ਨੇ ਦੱਸਿਆ ਕਿ ਜਗਦੀਪ ਸਿੰਘ ਇੱਕ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿੱਚ ਬਤੌਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਨ੍ਹਾਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿੱਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ (ਸਮਝਦਾਰ) ਵਾਲੀ ਸਖ਼ਸ਼ੀਅਤ ਸੀ। ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪੰਜਾਬ ਅਤੇ ਪੰਥ ਲਈ ਇੱਕ ਬਹੁਤ ਵੱਡਾ ਘਾਟਾ ਹੈ।

Advertisement

ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ ਕਿ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਜਥੇਦਾਰ ਨੇ ਮੰਗ ਕੀਤੀ ਕਿ ਪੰਜਾਬ ਪੁਲੀਸ ਬਿਨਾਂ ਕਿਸੇ ਦੇਰੀ ਦੇ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ।

Advertisement

ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਜਾਣਕਾਰੀ ਮਿਲ ਰਹੀ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਵਿੱਚ ਬਹੁਤ ਢਿੱਲ ਵਰਤੀ ਜਾ ਰਹੀ ਹੈ, ਜਿਸ ਕਾਰਨ ਮ੍ਰਿਤਕ ਦੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਪ੍ਰਭਾਵ ਨਾਲ ਇਲਾਕੇ ਵਿੱਚ ਘੁੰਮ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

ਅਖੀਰ ਵਿੱਚ ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Advertisement
×