ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਸਰ: ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ; ਪੁਰਾਣੀਆਂ ਇਮਾਰਤਾਂ ਨੁਕਸਾਨੀਆਂ

ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਅੰਮ੍ਰਿਤਸਰ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਬੀਤੀ ਰਾਤ ਤੋਂ ਲੈ ਕੇ ਸਵੇਰ 8:30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਗਪਗ 154 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਮਜੀਠ...
ਫੋਟੋ ਵਿਸ਼ਾਲ ਕੁਮਾਰ
Advertisement
ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਅੰਮ੍ਰਿਤਸਰ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਬੀਤੀ ਰਾਤ ਤੋਂ ਲੈ ਕੇ ਸਵੇਰ 8:30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਗਪਗ 154 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਮਜੀਠ ਮੰਡੀ ਇਲਾਕੇ ਵਿੱਚ ਤਿੰਨ ਪੁਰਾਣੀਆਂ ਇਮਾਰਤਾਂ ਨੂੰ ਨੁਕਸਾਨ ਪੁੱਜਾ ਹੈ ਅਤੇ ਕਈ ਥਾਵਾਂ ਤੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਦੇ ਮੁਤਾਬਿਕ ਅੱਜ ਤੀਜੇ ਦਿਨ ਵੀ ਲਗਾਤਾਰ ਬਾਰਿਸ਼ ਜਾਰੀ ਹੈ। ਵਿਭਾਗ ਤੋਂ ਮਿਲੇ ਅੰਕੜਿਆਂ ਦੇ ਅਨੁਸਾਰ ਬੀਤੀ ਰਾਤ ਪੰਜਾਬ ਦੇ ਸਾਰੇ ਜ਼ਿਲ੍ਹਆਂ ਵਿੱਚ ਮੀਂਹ ਪਿਆ ਹੈ, ਪਰ ਗੁਰਦਾਸਪੁਰ ਜਿਲ੍ਹੇ ਵਿੱਚ ਸਭ ਤੋਂ ਵੱਧ ਲਗਪਗ 189.8 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ ਵਿੱਚ 154.2 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਲਗਤਾਰ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਇਸ ਦੌਰਾਨ ਘੱਟੋ ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ , ਜੋ ਕਿ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਹੈ।

ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਵੀ ਲਗਭਗ 80 ਐਮਐਮ ਬਾਰਿਸ਼ ਦਰਜ ਕੀਤੀ ਗਈ।

Advertisement

ਫੋਟੋ ਵਿਸ਼ਾਲ ਕੁਮਾਰ

ਦੂਜੇ ਪਾਸੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੈ। ਖਾਸ ਕਰਕੇ ਸਵੇਰ ਵੇਲੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਅਮਲੇ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸੀਵਰੇਜ ਡਿਸਪੋਜਲ ਪਲਾਂਟ ਪਾਣੀ ਦੀ ਨਿਕਾਸੀ ਲਈ ਕੰਮ ਕਰ ਰਹੇ ਹਨ ਪਰ ਭਾਰੀ ਬਾਰਿਸ਼ ਦੇ ਕਾਰਨ ਨਿਕਾਸੀ ਦੀ ਸਮਰੱਥਾ ਪ੍ਰਭਾਵਿਤ ਹੋਈ ਹੈ।

ਇਸ ਦੌਰਾਨ ਸ਼ਹਿਰ ਦੇ ਅੰਦਰੂਨੀ ਇਲਾਕੇ ਮਜੀਠ ਮੰਡੀ ਵਿੱਚ ਤਿੰਨ ਇਮਾਰਤਾਂ ਨੂੰ ਭਾਰੀ ਮੀਂਹ ਦੇ ਕਾਰਨ ਨੁਕਸਾਨ ਪੁੱਜਾ ਹੈ। ਅਜਨਾਲਾ ਹਲਕੇ ਵਿੱਚ ਵੀ ਇੱਕ ਇਮਾਰਤ ਦੀ ਛੱਤ ਡਿੱਗਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਸੱਟਾਂ ਲੱਗੀਆਂ ਹਨ।

ਦੱਸਣ ਯੋਗ ਹੈ ਕਿ ਪਹਾੜਾਂ ਵਿੱਚ ਭਾਰੀ ਮੀਂਹ ਦੇ ਕਾਰਨ ਡੈਮਾਂ ਦੇ ਫਲੱਡ ਗੇਟ ਖੋਲੇ ਗਏ ਹਨ, ਜਿਸ ਕਾਰਨ ਬਿਆਸ ਅਤੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਅਜਨਾਲਾ-2 ਅਤੇ ਰਈਆ-1 ਇੱਕ ਬਲਾਕ ਵਿੱਚ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅੱਜ ਬੰਦ ਕਰ ਦਿੱਤੇ ਗਏ ਸਨ।

 

 

Advertisement
Show comments