DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar: ਸਰਹੱਦ ਨੇੜਿਓਂ 25 ਵਿਦੇਸ਼ੀ ਪਿਸਤੌਲ ਅਤੇ AK-47 ਸਮੇਤ ਭਾਰੀ ਅਸਲਾ ਬਰਾਮਦ, ਇੱਕ ਤਸਕਰ ਕਾਬੂ

ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਕਥਿਤ ਤਸਕਰ ਨੂੰ ਕਾਬੂ ਕਰਦਿਆਂ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਹੈ। ਇਸ ਦੌਰਾਨ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 25 ਵਿਦੇਸ਼ੀ ਪਿਸਤੌਲ ਅਤੇ ਇੱਕ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement
ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਕਥਿਤ ਤਸਕਰ ਨੂੰ ਕਾਬੂ ਕਰਦਿਆਂ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਹੈ। ਇਸ ਦੌਰਾਨ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 25 ਵਿਦੇਸ਼ੀ ਪਿਸਤੌਲ ਅਤੇ ਇੱਕ ਏਕੇ-47 ਰਾਈਫਲ ਸ਼ਾਮਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਬੀਐੱਸਐੱਫ ਦੇ ਖੁਫੀਆ ਵਿੰਗ ਨੂੰ ਸਰਹੱਦੀ ਖੇਤਰ ਵਿੱਚ ਡਰੋਨ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ਤੇ ਬੀਐਸਐਫ ਦੀਆਂ ਟੀਮਾਂ ਨੇ ਇਲਾਕੇ ਵਿੱਚ ਕਈ ਥਾਵਾਂ ਤੇ ਨਾਕੇ ਲਾਏ ਸਨ। ਇਸ ਦੌਰਾਨ ਰਾਤ ਦੇ ਕਰੀਬ 9.30 ਵਜੇ  ਇੱਕ ਲਿੰਕ ਰੋਡ 'ਤੇ ਇੱਕ ਪੋਲਟਰੀ ਫਾਰਮ ਦੇ ਨੇੜੇ ਇੱਕ ਚਿੱਟੇ ਰੰਗ ਦੀ ਕਾਰ ਨੂੰ ਰੋਕਿਆ ਗਿਆ ਅਤੇ ਜਾਂਚ ਦੌਰਾਨ ਡਰਾਈਵਰ ਇਲਾਕੇ ਵਿੱਚ ਆਪਣੀ ਮੌਜੂਦਗੀ ਲਈ ਕੋਈ ਤਸੱਲੀਬਖਸ਼ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ। ਜਵਾਨਾ ਨੇ ਵਾਹਨ ਦੀ ਪੂਰੀ ਤਲਾਸ਼ੀ ਲੈਣ ਤੋਂ ਬਾਅਦ ਤਿੰਨ ਪਲਾਸਟਿਕ ਬੈਗ ਬਰਾਮਦ ਕੀਤੇ ਜਿਨ੍ਹਾਂ ਵਿੱਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਸੀ।

ਜ਼ਬਤ ਕੀਤੇ ਗਏ ਹਥਿਆਰਾਂ ਵਿੱਚ ਗਲੋਕ (ਆਸਟਰੀਆ), ਕੈਨਿਕ ਅਤੇ ਟਿਸਾਸ (ਤੁਰਕੀ), ਟੌਰਸ (ਬ੍ਰਾਜ਼ੀਲ), ਵਾਲਥਰ (ਜਰਮਨੀ), CZ-100 (ਚੈੱਕ ਗਣਰਾਜ), ਨੋਰਿੰਕੋ (ਚੀਨ) ਅਤੇ ਕੁਗੀਰ ਰੋਮਾਨੀਆ ਵਰਗੇ ਵੱਖ-ਵੱਖ ਬ੍ਰਾਂਡਾਂ ਦੇ 25 ਪਿਸਤੌਲ ਸ਼ਾਮਲ ਹਨ, ਇਸ ਤੋਂ ਇਲਾਵਾ ਇੱਕ AK-47 ਰਾਈਫਲ ਵੀ ਸ਼ਾਮਿਲ  ਹੈ। ਬੀਐੱਸਐੱਫ ਨੇ 47 ਪਿਸਤੌਲ ਮੈਗਜ਼ੀਨ, ਇੱਕ ਏਕੇ-47 ਮੈਗਜ਼ੀਨ, ਇੱਕ ਬੁਲੇਟਪਰੂਫ ਜੈਕੇਟ ਅਤੇ ਵੱਖ-ਵੱਖ ਕੈਲੀਬਰਾਂ ਦੇ 360 ਤੋਂ ਵੱਧ ਰੋਂਦ ਵੀ ਬਰਾਮਦ ਕੀਤੇ ਹਨ।

ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਖੇਪ 16 ਅਤੇ 17 ਜੂਨ ਦੀ ਦਰਮਿਆਨੀ ਰਾਤ ਨੂੰ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਵਾਲੇ ਡਰੋਨਾਂ ਦੁਆਰਾ ਸੁੱਟੀ ਗਈ ਸੀ। ਕਾਬੂ ਕੀਤੇ ਵਿਅਕਤੀ  ਦੀ ਪਛਾਣ ਅੰਮ੍ਰਿਤਸਰ ਦੇ ਰੂਪ ਨਗਰ ਕਲੋਨੀ ਦੇ ਰਹਿਣ ਵਾਲੇ ਇੱਕ ਨਾਗਰਿਕ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਉਸ ਨੇ ਕਥਿਤ ਤੌਰ 'ਤੇ ਖੁਲਾਸਾ ਕੀਤਾ ਕਿ ਉਹ ਖੇਪ ਨੂੰ ਲੈਣ ਵਾਸਤੇ ਆਇਆ ਸੀ  ਅਤੇ ਇਹ ਖੇਪ ਅੱਗੇ ਕਿਸੇ ਹੋਰ ਨੂੰ ਪਹੁੰਚਾਉਣੀ ਸੀ।

Advertisement

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਸਰਹੱਦ ਪਾਰ ਤਸਕਰੀ ਨੈੱਟਵਰਕਾਂ ਅਤੇ ਪੰਜਾਬ ਵਿੱਚ ਕੰਮ ਕਰ ਰਹੇ ਸੰਗਠਿਤ ਅਪਰਾਧਿਕ ਸਮੂਹਾਂ ਨਾਲ ਖੇਪ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੀਆਂ ਹਨ।

Advertisement

Advertisement
×