DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Amritsar Heroin Seized: ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਣੇ ਦੋ ਕਾਬੂ

ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ

  • fb
  • twitter
  • whatsapp
  • whatsapp
Advertisement

ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ।

Advertisement

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਸ਼ਹੀਦ ਊਧਮ ਸਿੰਘ ਨਗਰ ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਵਾਸੀ ਭੱਲਾ ਕਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

Advertisement

ਦੱਸਣਯੋਗ ਹੈ ਕਿ 6 ਜੁਲਾਈ ਤੋਂ ਹੁਣ ਤੱਕ ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×