DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਅਸਲਾ ਐਕਟ ਤਹਿਤ ਮਾਮਲਾ ਦਰਜ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗ਼ੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨ ਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐੱਨ ਡੀ ਪੀ ਐੱਸ ਐਕਟ ਤੇ ਵਿਸਫ਼ੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ।

Advertisement

ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗ਼ੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

Advertisement

ਡੀ ਜੀ ਪੀ ਮੁਤਾਬਕ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲੀਸ ਨੇ ਗੁਰਦੁਆਰਾ ਬੋਹੜੀ ਸਾਹਿਬ ਰੋਡ ਨੇੜੇ ਨਾਕਾ ਲਗਾਇਆ ਅਤੇ ਰਣਜੀਤ ਸਿੰਘ ਉਰਫ਼ ਜੀਤਾ ਨੂੰ ਇੱਕ .30 ਬੋਰ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ, ਉਸ ਦੇ ਕਬਜ਼ੇ ਵਿੱਚੋਂ ਚਾਰ ਹੋਰ .30 ਬੋਰ ਪਿਸਤੌਲ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਰਣਜੀਤ ਉਰਫ਼ ਜੀਤਾ ਤੋਂ ਕੀਤੀ ਪੁੱਛਗਿੱਛ ਦੌਰਾਨ, ਉਸ ਦੇ ਸਾਥੀ ਦੀ ਪਛਾਣ ਗੁਰਬੀਰ ਉਰਫ਼ ਗੋਰਾ ਵਜੋਂ ਹੋਈ ਅਤੇ ਪੁਲੀਸ ਵੱਲੋਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਪਿਸਤੌਲ ਬਰਾਮਦ ਕੀਤੇ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗੁਰਬੀਰ ਉਰਫ਼ ਗੋਰਾ ਲਗਪਗ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (6, 7, 8) ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਪੁਲੀਸ ਸਟੇਸ਼ਨ ਇਸਲਾਮਾਬਾਦ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement
×