DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ

ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਸਰੂਪ ਵਿੱਚ ਸਜਾਇਆ ਗਿਆ

  • fb
  • twitter
  • whatsapp
  • whatsapp
featured-img featured-img
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਸ਼ਰਧਾਲੂ। ਫੋਟੋ: ਵਿਸ਼ਾਲ ਕੁਮਾਰ
Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਸੰਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਗਈ ਸੀ। 1604 ਵਿੱਚ ਨਗਰ ਕੀਰਤਨ ਦੇ ਰੂਪ ਵਿੱਚ ਪਾਵਨ ਸਰੂਪ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਗਿਆ ਸੀ ਅਤੇ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ। ਇਸੇ ਪੁਰਾਤਨ ਪਰੰਪਰਾ ਦੇ ਮੁਤਾਬਿਕ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਲਿਆਂਦਾ ਜਾਂਦਾ ਹੈ।

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਸ਼ਰਧਾਲੂ। ਫੋਟੋ: ਵਿਸ਼ਾਲ ਕੁਮਾਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਸ਼ਰਧਾਲੂ। ਫੋਟੋ: ਵਿਸ਼ਾਲ ਕੁਮਾਰ

ਅੱਜ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਕਾਰਜਕਾਰੀ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਸੰਗਤਾਂ ਨੂੰ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨਾਂ ਤੇ ਸਿੰਘ ਸਾਹਿਬਾਨ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਉਹਨਾਂ ਵੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Advertisement

ਇਸ ਦੌਰਾਨ ਇੱਕ ਵੀਡੀਓ ਸੁਨੇਹੇ ਰਾਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਮੁੱਚੇ ਵਿਸ਼ਵ ਵਿੱਚ ਵਸਦੀ ਸਿੱਖ ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਇਤਿਹਾਸ ਤੋਂ ਜਾਣੂ ਕਰਾਇਆ ਅਤੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੋ ਸੇਧ ਲੈ ਕੇ ਵਿਸ਼ਵ ਵਿੱਚ ਸ਼ਾਂਤੀ ਸਥਾਪਿਤ ਕੀਤੀ ਜਾ ਸਕਦੀ ਹੈ, ਆਪਸੀ ਭਾਈਚਾਰਕ ਸਾਂਝ ਨੂੰ ਵਧਾਇਆ ਜਾ ਸਕਦਾ ਹੈ। ਜਿਸ ਨਾਲ ਆਪਸੀ ਪ੍ਰੇਮ ਪਿਆਰ ਵਧੇਗਾ ।ਉਹਨਾਂ ਆਖਿਆ ਕਿ ਸਮੁੱਚੇ ਮਾਨਵਤਾ ਨੂੰ ਸਰਬੱਤ ਦੇ ਭਲੇ ਲਈ ਕਾਰਜ ਕਰਨੇ ਚਾਹੀਦੇ ਹਨ।

ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਸਰੂਪ ਵਿੱਚ ਸਜਾਇਆ ਗਿਆ ਹੈ। ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਜੋ ਇਸ ਪਾਵਨ ਮੌਕੇ ਗੁਰੂ ਘਰ ਵਿੱਚ ਦਰਸ਼ਨ ਇਸ਼ਨਾਨ ਕਰਕੇ ਆਸ਼ੀਰਵਾਦ ਪ੍ਰਾਪਤ ਕਰ ਰਹੀ ਹੈ।

Advertisement
×