DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar News: ਸਰਹੱਦ ਪਾਰੋਂ ਤਸਕਰੀ ਕਰਨ ਵਾਲੇ 2 ਗਰੋਹਾਂ ਦੇ 10 ਮੈਂਬਰ ਗ੍ਰਿਫਤਾਰ

ਭਾਰੀ ਮਾਤਰਾ 'ਚ ਹੈਰੋਇਨ ਤੇ ਹਥਿਆਰ ਬਰਾਮਦ

  • fb
  • twitter
  • whatsapp
  • whatsapp
featured-img featured-img
Image Credit: DGP X post
Advertisement

ਅੰਮ੍ਰਿਤਸਰ ਪੁਲੀਸ ਨੇ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵੱਡੇ ਗਰੋਹਾਂ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਖੂਫੀਆ ਅਪਰੇਸ਼ਨ ਦੌਰਾਨ ਪੁਲੀਸ ਨੇ 5.438 ਕਿਲੋ ਹੈਰੋਇਨ, ਤਿੰਨ ਆਧੁਨਿਕ ਪਿਸਤੌਲ (ਗਲੋਕ, ਜ਼ਿਗਾਨਾ ਅਤੇ .32 ਬੋਰ), 34 ਜ਼ਿੰਦਾ ਕਾਰਤੂਸ ਅਤੇ 4,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨਾਂ ਦੀ ਮਦਦ ਨਾਲ ਰਾਤ ਦੇ ਹਨੇਰੇ ਵਿੱਚ ਸਰਹੱਦ ਪਾਰੋਂ ਖੇਪ ਮੰਗਵਾਉਂਦੇ ਸਨ। ਡਰੋਨ ਰਾਹੀਂ ਕੀਤੀ ਜਾ ਰਹੀ ਇਹ ਤਸਕਰੀ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਚੁਣੌਤੀ ਬਣ ਗਈ ਹੈ ਕਿਉਂਕਿ ਇਸ ਰਾਹੀਂ ਤਸਕਰ ਕੰਡਿਆਲੀ ਤਾਰ ਅਤੇ ਪੁਲੀਸ ਗਸ਼ਤ ਨੂੰ ਆਸਾਨੀ ਨਾਲ ਚਕਮਾ ਦੇ ਕੇ ਨਸ਼ੇ ਅਤੇ ਹਥਿਆਰ ਤੈਅ ਕੀਤੇ ਟਿਕਾਣਿਆਂ 'ਤੇ ਪਹੁੰਚਾ ਦਿੰਦੇ ਸਨ।

Advertisement

Advertisement
Advertisement
×