Amritsar News: ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 2 ਸਾਥੀ ਗ੍ਰਿਫਤਾਰ; 2 ਹੈਂਡ ਗ੍ਰਨੇਡ ਬਰਾਮਦ
ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧ ਰੱਖਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ...
ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧ ਰੱਖਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਕੀਤਾ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿਸ ਦਾ ਉਦੇਸ਼ ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਸਰਕਾਰੀ ਸੰਸਥਾਵਾਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਸੀ।
ਐਕਸਪਲੋਸਿਵ ਸਬਸਟੈਂਸ ਐਕਟ ਅਤੇ ਬੀਐਨਐਸ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਇਨ੍ਹਾਂ ਦੇ ਹੋਰ ਸਬੰਧਾਂ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਵਧੇਰੇ ਜਾਂਚ ਜਾਰੀ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਪੁਲੀਸ ਸੂਬੇ ਭਰ ਵਿੱਚ ਅਤਿਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਸ਼ਾਂਤੀ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

