DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar News: ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ 2840 ਸ਼ਰਧਾਲੂ ਕਰਨਗੇ ਪਾਕਿਸਤਾਨੀ ਗੁਰਧਾਮਾਂ ਦੇ ਦਰਸ਼ਨ

  • fb
  • twitter
  • whatsapp
  • whatsapp
featured-img featured-img
ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ।
Advertisement

Amritsar News: ਖਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਦਿਹਾੜਾ ਪਾਕਿਸਤਾਨ ਸਥਿਤ ਗੁਰੂਧਾਮਾਂ ਵਿਖੇ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋਇਆ ਹੈ। ਇਸ ਜੱਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ। ਸਿੱਖ ਸ਼ਰਧਾਲੂਆਂ ਦਾ ਇਹ ਜੱਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਦੌਰਾਨ ਖਾਲਸਾ ਸਾਜਨਾ ਦਿਵਸ ਮਨਾਏਗਾ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਸੱਚਾ ਸੌਦਾ ਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਨ ਮਗਰੋਂ 19 ਅਪਰੈਲ ਨੂੰ ਵਾਪਸ ਭਾਰਤ ਪਰਤ ਆਵੇਗਾ।

ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਇਸ ਜੱਥੇ ਨੂੰ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰਨਾਂ ਵੱਲੋਂ ਰਵਾਨਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਥੇ ਦੇ ਮੁਖੀ ਅਤੇ ਹੋਰਨਾਂ ਸਿਰੋਪੇ ਤੇ ਸ਼ੁਭ ਇੱਛਾਵਾਂ ਦਿੱਤੀਆਂ ਗਈਆਂ।ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਤੋਂ ਐਸ.ਜੀ.ਪੀ.ਸੀ. ਦੀਆਂ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਰਵਾਨਾ ਕੀਤਾ ਗਿਆ। ਜੱਥੇ ਵਿੱਚ ਸ਼ਾਮਲ ਬਰਨਾਲਾ ਦੀ ਰਣਜੀਤ ਕੌਰ ਵਰਗੇ ਕਈ ਸ਼ਰਧਾਲੂ ਅਜਿਹੇ ਹਨ ਜੋ ਪਹਿਲੀ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਦੇ ਦਰਸ਼ਨਾਂ ਲਈ ਜਾ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਆਪਣੀ ਜ਼ਿੰਦਗੀ ਦੀ ਇਸ ਲੰਬੀ ਇੱਛਾ ਦੇ ਪੂਰਾ ਹੋਣ ਦੀ ਖੁਸ਼ੀ ਸਾਫ਼ ਝਲਕ ਰਹੀ ਸੀ।

Advertisement

ਇਸ ਵਾਰ ਖਾਲਸਾ ਸਾਜਨਾ ਦਿਵਸ ਮਨਾਉਣ ਵਾਸਤੇ ਪਾਕਿਸਤਾਨ ਜਾਣ ਲਈ ਪਾਕਿਸਤਾਨੀ ਸਿਫਾਰਤਖਾਨੇ ਵੱਲੋਂ 2840 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ ਜਿਨਾਂ ਵਿੱਚ ਸ਼੍ਰੋਮਣੀ ਕਮੇਟੀ ਦੇ 1763 ਸ਼ਰਧਾਲੂ ਸ਼ਾਮਿਲ ਹਨ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਨਾਲ ਸੰਬੰਧਿਤ ਸ਼ਰਧਾਲੂ ਸ਼ਾਮਿਲ ਹਨ।

Advertisement

Advertisement
×